The Summer News
×
Monday, 20 May 2024

ਚੰਡੀਗੜ੍ਹ 'ਚ ਮੁੜ ਲਾਜ਼ਮੀ ਹੋਇਆ ਮਾਸਕ, ਪ੍ਰਸ਼ਾਸਨ ਨੇ ਲੋਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ (ਏਕਤਾ): ਚੰਡੀਗੜ੍ਹ 'ਚ ਦੋ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਫਿਰ ਤੋਂ ਮਾਸਕ ਲਾਜ਼ਮੀ ਹੋ ਗਿਆ ਹੈ। ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਕੁਝ ਸਾਵਧਾਨੀਆਂ ਵਰਤਣ ਦੀ ਲੋੜ ਹੈ। ਸਿਹਤ ਵਿਭਾਗ ਨੇ ਹੁਣ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ।


ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ ਕਿ ਹੁਣ ਚੰਡੀਗੜ੍ਹ ਵਿੱਚ ਮਾਸਕ ਪਹਿਨਣਾ ਜ਼ਰੂਰੀ ਹੋ ਗਿਆ ਹੈ। ਲੋਕ ਭੀੜ ਵਾਲੇ ਇਲਾਕਿਆਂ ’ਚ ਜਾਣ ਤੋਂ ਗੁਰੇਜ਼ ਕਰਨਾ ਹੋਵੇਗਾ। ਇਸ ਤੋਂ ਇਲਾਵਾ ਹਸਪਤਾਲ ਜਾਣ ਵਾਲੇ ਮਰੀਜ਼ਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਤੁਹਾਨੂੰ ਬੁਖਾਰ, ਜ਼ੁਕਾਮ ਅਤੇ ਸਾਹ ਲੈਣ 'ਚ ਤਕਲੀਫ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ।

Story You May Like