The Summer News
×
Friday, 10 May 2024

ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ 'ਚ ਜਾਰੀ ਕੀਤਾ Yellow ਅਲਰਟ ,ਜਾਣੋ ਅਪਡੇਟ

ਮੋਹਾਲੀ : ਬਾਰਿਸ਼ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈਉਥੇ ਹੀ ਬਾਰਿਸ਼ ਕਾਰਨ ਲੋਕਾਂ ਦਾ ਬੁਰਾ ਹਾਲ ਵੀ ਹੋ ਰਿਹਾ ਹੈ। ਦੱਸ ਦੇਈਏ ਕਿ ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਦੱਸ ਦਿੰਦੇ ਹਾਂ ਕਿ ਬਾਰਿਸ਼ ਕਾਰਨ ਲੋਕਾਂ ਦੇ ਘਰਾਂ 'ਚ ਵੀ ਪਾਣੀ ਭਰ ਗਿਆ ਹੈ। ਵਧਦੀ ਵਾਰਿਸ਼ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਰਕੇ ਰਾਤ ਤਕਰੀਬਨ 2 ਵਜੇ ਤੋਂ ਲੋਕ ਆਪਣੇ ਘਰਾਂ ਦੇ ਅੰਦਰੋਂ ਪਾਣੀ ਕੱਢਣ ਲੱਗੇ ਹੋਏ ਹਨ ਪਰ ਬਾਰਸ਼ ਤੇਜ ਹੋਣ ਕਰਕੇ ਘਰਾਂ ਦੇ ਅੰਦਰ ਵੜਿਆ ਪਾਣੀ ਨਿਕਲਣ ਦਾ ਨਾਮ ਨਹੀਂ ਲੈ ਰਿਹਾ।


ਇਸਦੇ ਨਾਲ ਹੀ ਦੂਜੇ ਪਾਸੇ ਜੇਕਰ ਡੇਰਾ ਬੱਸੀ ਦੀ ਗੱਲ ਕਰੀਏ ਤਾਂ ਉਥੇ ਉੱਚੀ ਇਮਾਰਤ ਵਿੱਚ ਖੜ੍ਹੀਆਂ ਗੱਡੀਆਂ ਤੁਸੀਂ ਵੇਖ ਸਕਦੇ ਹੋ ਕਿਸ ਤਰ੍ਹਾਂ ਡੁੱਬ ਚੁਕੀਆਂ ਹਨ, 'ਤੇ ਗੱਡੀਆਂ ਦੇ ਨੇੜੇ ਖੜ੍ਹੇ ਵਿਅਕਤੀ ਜਿਨ੍ਹਾਂ ਦੇ ਸਿਰ ਹੀ ਨਜ਼ਰ ਆ ਰਹੇ ਹਨ,ਉਥੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਕਿੰਨਾ ਪਾਣੀ ਸੜਕ 'ਤੇ ਲੋਕਾਂ ਦੇ ਘਰਾਂ ਚ ਵੜਿਆ ਹੋਵੇਗਾ। ਦੱਸ ਦੇਈਏ ਕਿ ਮੀਂਹ ਕਾਰਨ ਵਿਗੜੇ ਹਾਲਾਤਾਂ ਨੂੰ ਵੇਖਦੇ ਹੋਏ ਪ੍ਰਸ਼ਾਸ਼ਨ ਵੱਲੋਂ ਵੀ ਹੁਣ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ।


ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਸੂਤਰਾਂ ਦੇ ਹਵਾਲੇ ਤੋਂ ਚੰਡੀਗੜ੍ਹ ਮੁਹਾਲੀ ਲਈ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਸੁਖਨਾ ਝੀਲ ਦਾ ਪਾਣੀ ਓਵਰਫਲੋਅ ਹੁੰਦਾ ਹੈ ਤਾਂ ਉਸ ਪਾਣੀ ਨੂੰ ਵੀ ਖੋਲ੍ਹਿਆ ਜਾਵੇਗਾ ਤਾਂ ਨੇੜਲੇ ਇਲਾਕੇ ਚੰਡੀਗੜ੍ਹ ਦੇ ਨਾਲ ਲਗਦਾ ਮੋਹਾਲੀ ਦੇ ਸੈਕਟਰਾਂ ਦੇ ਵੀ ਹਾਲਾਤ ਵਿਗੜ ਸਕਦੇ ਹਨ।

Story You May Like