The Summer News
×
Monday, 20 May 2024

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਾਇਆ

ਲੁਧਿਆਣਾ : ਸਿਵਲ ਲਾਈਨਜ਼ ਲੁਧਿਆਣਾ ਵਿੱਚ ਵਾਰਡ ਨੰਬਰ 70 ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨੌਜਵਾਨ ਆਗੂ ਕਾਲੀ ਘਈ ਅਤੇ ਦੀਪਕ ਧੀਰ ਵੱਲੋਂ ਦੁੱਧ ਦਾ ਲੰਗਰ ਲਾਇਆ ਗਿਆ। ਇਸ ਮੌਕੇ 'ਦ ਸਮਰ ਨਿਊਜ਼' ਦੇ ਡਾਇਰੈਕਟਰ ਅਰਸ਼ਦੀਪ ਸਮਰ ਨੇ ਸੰਗਤਾਂ ਨੂੰ ਦੁੱਧ ਦਾ ਲੰਗਰ ਵਰਤਾਉਣ ਦੀ ਸੇਵਾ ਕੀਤੀ। ਸ੍ਰੀ ਸਮਰ ਨੇ ਇਸ ਮੌਕੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਧਰਮ ਅਤੇ ਅਣਖ ਲਈ ਕੀਤੀ ਕੁਰਬਾਨੀ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ।

Story You May Like