The Summer News
×
Monday, 29 April 2024

ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਗਿਆਸਪੁਰਾ ‘ਚ ਵਿਧਾਇਕਾ ਛੀਨਾ ਵੱਲੋਂ ਪਲਿਸ ਪ੍ਰਸ਼ਾਸ਼ਨ ਦੇ ਨਾਲ ਸਰਚ ਮੁਹਿੰਮ ਚਲਾਈ ਗਈ

(ਰੋਹਿਤ)


ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਲੁਧਿਆਣਾ ਦੱਖਣੀ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਪਲਿਸ ਪ੍ਰਸ਼ਾਸ਼ਨ ਦੇ ਨਾਲ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਰਚ ਮੁਹਿੰਮ ਚਲਾਈ ਗਈ।


ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਇੱਕ ਪੈਦਲ ਮਾਰਚ ਰਾਹੀ ਜਿੱਥੇ ਸਥਾਨਕ ਲੋਕਾਂ ਨੂੰ ਸਰਕਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ, ਉੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਵੀ ਦਿੱਤੀ।


ਵਿਧਾਇਕਾ ਛੀਨਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅੱਜ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੁੱਚੇ ਪੰਜਾਬ ਵਿੱਚ ਨਸ਼ਾ ਵਿਰੋਧੀ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।


ਉਹਨਾ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਉਹ ਸਰਕਾਰਾਂ ਨਹੀਂ ਹਨ ਮਾੜੇ ਅਨਸਰਾਂ ਦੀ ਪੁਸ਼ਤ ਪਨਾਹੀ ਕਰਦੀਆਂ ਸਨ ਅਤੇ ਕਿਹਾ ਕਿ ਗੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਹੁਣ ਮਾੜੇ ਕੰਮਾਂ ਤੋਂ ਤੌਬਾ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤੇ ਪੰਜਾਬੀ ਨੌਜਵਾਨਾਂ ਦਾ ਘਾਣ ਨਹੀਂ ਕਰਨ ਦਿੱਤਾ ਜਾਵੇਗਾ, ਕੋਈ ਵੀ ਸਮਾਜ ਵਿਰੋਧੀ ਕੰਮ ਕਰੇਗਾ ਉਹ ਸਿੱਧਾ ਸਲਾਖਾਂ ਪਿੱਛੇ ਜਾਵੇਗਾ।


ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਮੌਕੇ ਦੱਸਿਆ ਕਿ ਮਾਣਯੋਗ ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਜਿਸ ਦਾ ਮਕਸਦ ਸਿੱਧੇ ਤੌਰ ‘ਤੇ ਆਮ ਲੋਕਾਂ ਅੰਦਰ ਜਿੱਥੇ ਵਿਸ਼ਵਾਸ਼ ਪੈਦਾ ਕਰਨਾ ਹੈ, ਉੱਥੇ ਉਨ੍ਹਾ ਲੋਕਾਂ ਨੂੰ ਸਖਤ ਤਾੜਨਾ ਹੈ ਜੋ ਸਮਾਜ ਅੰਦਰ ਜਹਿਰ ਘੋਲ ਰਹੇ ਹਨ।


Story You May Like