Congress promises Rs 1 lakh to every poor family, every year-Warring says
ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਲਿਆ ਜਾਇਜ਼ਾ
ਸਟਾਰ ਸਿਟੀ, ਰਾਹੋ ਰੋਡ ਅਤੇ ਸ਼ਾਸਤਰੀ ਨਗਰ ਦੇ ਨਵੇਂ ਕਲੀਨਿੰਗਾ ਦਾ ਭਲਕੇ ਕੀਤਾ ਜਾਵੇਗਾ ਉਦਘਾਟਨ
ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ -- ਵਿਧਾਇਕ ਗਰੇਵਾਲ
ਲੁਧਿਆਣਾ:13 ਅਗਸਤ (ਦਲਜੀਤ ਵਿੱਕੀ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਉਥੇ ਹੀ ਸਿਹਤ ਸੇਵਾਵਾਂ ਨੂੰ ਮੁੱਖ ਦੇਖਦੇ ਹੋਏ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਕਲੀਨਕ ਖੋਲ ਲੋਕਾਂ ਨੂੰ ਤੋਹਫ਼ੇ ਵਜੋਂ ਦਿੱਤੇ ਜਾ ਰਹੇ ਹਨ, ਜਿੱਥੇ ਲੋਕ ਆਪਣੀ ਜ਼ਰੂਰਤ ਅਨੁਸਾਰ ਫ੍ਰੀ ਇਲਾਜ ਦੇ ਨਾਲ ਨਾਲ ਮੁਫ਼ਤ ਦਵਾਈਆਂ ਵੀ ਲੈ ਰਹੇ ਹਨ , ਇਹ ਵਿਚਾਰ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਟਿੱਬਾ ਰੋਡ ਦੀ ਸਟਾਰ ਸਿਟੀ ਅਤੇ ਰਾਹੋ ਰੋਡ ਤੋਂ ਇਲਾਵਾ ਸ਼ਾਸਤਰੀ ਨਗਰ ਵਿਖੇ ਬਣ ਰਹੇ ਨਵੇਂ ਆਦਮੀ ਕਲੀਨਿਕਾ ਦਾ ਜਾਇਜ਼ਾ ਲੈਣ ਮੌਕੇ ਇਲਾਕਾ ਵਾਸੀਆਂ ਨਾਲ ਸਾਂਝੇ ਕੀਤੇ ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਅੰਦਰ ਇਨ੍ਹਾਂ ਆਮ ਆਦਮੀ ਕਲੀਨਕਾ ਦੇ ਖੁਲਣ ਨਾਲ ਆਸ-ਪਾਸ ਦੇ ਕਈ ਮੁਹੱਲਿਆਂ ਦੇ ਵਸਨੀਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਸ਼ਹਿਰ ਦਾ ਰੁੱਖ ਨਹੀਂ ਕਰਨਾ ਪਵੇਗਾ। ਗਰੇਵਾਲ ਨੇ ਕਿਹਾ ਕਿ ਇਹਨਾਂ ਕਲੀਨਗਾਂ ਅੰਦਰ ਫ੍ਰੀ ਟੈਸਟਾ ਤੋਂ ਇਲਾਵਾ ਇਲਾਜ ਅਤੇ ਦਵਾਈਆਂ ਵੀ ਮੁਫ਼ਤ ਮਿਲਣਗੀਆਂ। ਵਿਧਾਇਕ ਗਰੇਵਾਲ ਨੇ ਕਿਹਾ ਕਿ ਕੱਲ੍ਹ ਜਾਣੀ ਕਿ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾ ਉਦਘਾਟਨ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ 15 ਅਗਸਤ ਦਿਨ ਸਾਡੇ ਲਈ ਬੜਾ ਹੀ ਮਹੱਤਵ ਵਾਲਾ ਸੋ ਇਸ ਦਿਨ ਨੂੰ ਆਜ਼ਾਦੀ ਦੇ ਰੂਪ ਵਿੱਚ ਮਨਾਉਂਦੇ ਹਾਂ ਤਾਂ ਸਰਕਾਰ ਵੱਲੋਂ ਇਲਾਕਾ ਵਾਸੀਆਂ ਨੂੰ ਇਹ ਸਾਰੇ ਆਮ ਆਦਮੀ ਕਲੀਨਿੰਗ ਤੋਹਫੇ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੁਰਬੀ ਅੰਦਰ ਕਈ ਹੋਰ ਨਵੇਂ ਵਿਕਾਸ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਹਲਕਾ ਪੂਰਬੀ ਦੀ ਵਿਕਾਸ ਪੱਖੋਂ ਵੀ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕਾ ਵਾਸੀ ਹਾਜਰ ਸਨ ।