Congress promises Rs 1 lakh to every poor family, every year-Warring says
ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਲਿਆਂਦੀ ਹਨੇਰੀ-ਪਿੰਡ ਕੋਹਾੜ, ਤੱਤਲੇ, ਰਜਾਦਾ ਤੇ ਬੁੱਟਰ ਕਲਾਂ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਬਟਾਲਾ, 15 ਮਾਰਚ- ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕੋਹਾੜ, ਤੱਤਲੇ, ਰਜਾਦਾ ਅਤੇ ਬੁੱਟਰ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡਾਂ ਨੂੰ ਵਿਕਾਸ ਪੱਖੋ ਨਮੂਨੇ ਦੇ ਪਿੰਡ ਬਣਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਬਿਲਕੁੱਲ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਵਿਕਾਸ ਕਰਾਜ ਤੇਜਗਤੀ ਨਾਲ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜ ਕਰਨ ਲਈ ਅਜੇ ਤਾਂ ਮਹਿਜ ਦੋ ਸਾਲ ਹੀ ਹੋਏ ਹਨ, ਅਗਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾ ਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਉਨਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਉਨਾਂ ਦੀ ਪਹਿਲ ਹੈ ਅਤੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।