The Summer News
×
Saturday, 11 May 2024

ਪੰਜਾਬ 'ਚ ਲੁਟੇਰਿਆਂ ਤੇ ਪੁਲਿਸ ਵਿਚਾਲੇ ਮੁ/ਕਾਬਲਾ, 2 ਲੁ.ਟੇਰੇ ਢੇ.ਰ

ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਦੋ ਲੁਟੇਰਿਆਂ ਦਾ ਮੁਕਾਬਲਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਨਸਰਾਲਾ ਨੇੜੇ ਇਕ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ | ਇਸ ਮੁਕਾਬਲੇ ਦੌਰਾਨ ਦੋ ਲੁਟੇਰੇ ਜ਼ਖ਼ਮੀ ਹੋ ਗਏ।


ਦੱਸਿਆ ਜਾ ਰਿਹਾ ਹੈ ਕਿ ਦੋਵਾਂ ਲੁਟੇਰਿਆਂ ਦੀਆਂ ਲੱਤਾਂ 'ਚ ਗੋਲੀ ਲੱਗੀ ਹੈ। ਪੁਲਿਸ ਨੇ ਮੁੱਠਭੇੜ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਜ਼ਖਮੀ ਲੁਟੇਰਿਆਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ।


ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਆਕਾਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਪਠਾਣ ਕਾਲੋਨੀ ਜਲੰਧਰ, ਮੋਹਨ ਉਰਫ਼ ਮਨਦੀਪ ਵਾਸੀ ਗੁਰੂ ਅਮਰਦਾਸ ਨਗਰ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਉਹੀ ਹਨ, ਜਿਨ੍ਹਾਂ ਨੇ ਹਥਿਆਰਾਂ ਦੀ ਮਦਦ ਨਾਲ ਰਿਲਾਇੰਸ ਪੰਪ ਅਤੇ ਦਸੂਹਾ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Story You May Like