The Summer News
×
Saturday, 18 May 2024

ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਅਤੇ ਦ੍ਰਿੜ ਹੈ-ਕੈਲਾਸ਼ ਚੌਧਰੀ

ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਲਹਿਰ ਨਹੀਂ, ਸੁਨਾਮੀ ਚੱਲ ਰਹੀ ਹੈ- ਰਵਨੀਤ ਸਿੰਘ ਬਿੱਟੂ/ਰਜਨੀਸ਼ ਧੀਮਾਨ


ਲੁਧਿਆਣਾ 4 ਮਈ (ਦਲਜੀਤ ਵਿੱਕੀ) : ਆਗਾਮੀ ਲੋਕ ਸਭਾ ਚੋਣਾਂ ਦਾ ਜਾਇਜ਼ਾ ਲੈਣ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦੁੱਗਰੀ ਵਿਖੇ ਪੁੱਜੇ।ਭਾਜਪਾ ਦੇ ਜ਼ਿਲ੍ਹਾ ਦਫ਼ਤਰ ਲੁਧਿਆਣਾ ਵਿਖੇ ਪਹੁੰਚਣ ਤੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ,ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕੌਰ ਕਮੇਟੀ ਅਤੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਲਈ ਖੁੱਲ੍ਹੇਆਮ ਫੰਡ ਦਿੱਤੇ ਹਨ। ਜਿਸ ਕਾਰਨ ਪੰਜਾਬ ਵਿੱਚ ਵਿਕਾਸ ਕਾਰਜ ਹੋ ਰਹੇ ਹਨ।


ਹਾਈਵੇਅ, ਰੇਲਵੇ ਸਟੇਸ਼ਨ, ਏਅਰਪੋਰਟ, ਏਮਜ਼, ਪੀਜੀਆਈ ਸੈਟੇਲਾਈਟ ਤੋਂ ਇਲਾਵਾ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿੱਚ ਕਈ ਵਿਕਾਸ ਕਾਰਜ ਕਰਵਾਏ ਹਨ, ਜਿਨ੍ਹਾਂ ਦੀ ਸੂਚੀ ਇੰਨੀ ਲੰਬੀ ਹੈ ਕਿ ਕਿਸੇ ਬਿਆਨ ਰਾਹੀਂ ਦੱਸਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਕਾਰਜਾਂ ਦੀ ਇੱਕ ਇੱਟ ਵੀ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਅਸੀਂ ਇੱਕ ਸਾਲ ਵਿੱਚ 13 ਨਵੇਂ ਮੈਡੀਕਲ ਕਾਲਜ ਖੋਲ੍ਹਾਂਗੇ ਪਰ ਅੱਜ ਤੱਕ ਇੱਕ ਵੀ ਨਵੇਂ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਅਤੇ ਦ੍ਰਿੜ ਸੰਕਲਪ ਹੈ, ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਮੋਦੀ ਦੇ 400 ਪਾਰ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪ੍ਰੇਰਿਤ ਕੀਤਾ।ਲੋਕਸਭਾ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਜਿਲਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਨਹੀਂ ਹੈ, ਸਗੋਂ ਸੁਨਾਮੀ ਚੱਲ ਰਹੀ ਹੈ। ਉਹਨਾਂ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਦੀਆਂ ਗੁਜਾਰਿਆ ਲੋਕਾਂ ਨੇ ਦੇਖ ਲਈਆਂ ਹਨ। ਕਾਂਗਰਸ ਦਾ ਭ੍ਰਿਸ਼ਟਾਚਾਰ ਵੀ ਦੇਖਿਆ।


ਇਸ ਤੋਂ ਇਲਾਵਾ ਦੇਸ਼ ਅਤੇ ਸੂਬੇ ਵਿੱਚ ਆਉਣ ਵਾਲੀਆਂ ਹੋਰ ਪਾਰਟੀਆਂ ਦੇ ਕੰਮਕਾਜ ਨੂੰ ਵੀ ਦੇਖਿਆ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਕੰਮ ਕਰਨ ਦਾ ਤਰੀਕਾ ਵੀ ਦੇਖਿਆ। ਲੋਕ ਮੋਦੀ ਜੀ ਨੂੰ ਪਸੰਦ ਕਰਦੇ ਹਨ, ਇਸ ਲਈ ਸਿਰਫ ਮੋਦੀ ਜੀ ਹੀ ਜਿੱਤਣਗੇ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਮੀਤ ਪ੍ਰਧਾਨ ਜਤਿੰਦਰ ਮਿੱਤਲ, ਸਕੱਤਰ ਰੇਣੂ ਥਾਪਰ, ਖਜ਼ਾਨਚੀ ਗੁਰਦੇਵ ਸ਼ਰਮਾ ਦੇਵੀ, ਪਰਵੀਨ ਬਾਂਸਲ, ਸਾਬਕਾ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ, ਇੰਦਰ ਅਟਵਾਲ, ਜਗਮੋਹਨ ਸ਼ਰਮਾ, ਸਤਿੰਦਰ ਤਾਜਪੁਰੀਆ, ਪ੍ਰੇਮ ਮਿੱਤਲ, ਕੁੰਵਰ ਨਰਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਕੰਤੇਂਦੂ ਸ਼ਰਮਾ, ਡਾ: ਕਨਿਕਾ ਜਿੰਦਲ, ਸਰਦਾਰ ਨਰਿੰਦਰ ਸਿੰਘ ਮੱਲੀ, ਸਮੂਹ ਜ਼ਿਲ੍ਹਾ ਅਧਿਕਾਰੀ, ਮੰਡਲਾਂ ਦੇ ਪ੍ਰਧਾਨ, ਮੰਡਲਾਂ ਦੇ ਇੰਚਾਰਜ, ਮਹਿਲਾ ਮੋਰਚਾ ਦੀ ਟੀਮ ਅਤੇ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।

Story You May Like