The Summer News
×
Sunday, 19 May 2024

ਫਰੀਦਕੋਟ ਜ਼ਿਲ੍ਹੇ ‘ਚ 13 ਅਗਸਤ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

ਫ਼ਰੀਦਕੋਟ 10 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਦੀ ਅਗਵਾਈ ਹੇਠ ਮਿਤੀ 13 ਅਗਸਤ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਇਸ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਲਏ ਜਾਂਦੇ ਹਨ ਅਤੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੀ ਸਮਝੌਤਾ ਕਰਵਾਇਆ ਜਾਂਦਾ ਹੈ। ਜਿਸ ਕਰਕੇ ਸਮੇਂ ਦੀ ਬੱਚਤ ਦੇ ਨਾਲ ਨਾਲ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਫੀਸ ਵੀ ਵਾਪਸ ਹੁੰਦੀ ਹੈ।ਲੋਕ ਅਦਾਲਤ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਅਦਾਲਤ ਰਾਹੀਂ ਕੀਤਾ ਗਿਆ ਫੈਸਲੇ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਅਤੇ ਉਸਦੀ ਫੈਂਸਲੇ ਦੀ ਵੁੱਕਤ ਅਦਾਲਤ ਦੇ ਡਿਗਰੀ ਕੀਤੇ ਫੈਸਲੇ ਦੇ ਬਰਾਬਰ ਹੁੰਦੀ ਹੈ।


Story You May Like