ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਦਾ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਵੱਡਾ ਬਿਆਨ
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਪੰਜਾਬ ਦੋਰਾਹਾ ਦੇ ਮੰਜੀ ਸਾਹਿਬ ਗੁਰਦੁਆਰਾ ਵਿਖੇ ਸਮੂਹ ਵਰਕਰਾਂ ਨਾਲ ਮੀਟਿੰਗ ਕੀਤੀ | ਜਿਸ ਵਿੱਚ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਘਰ ਪੈਦਾ ਹੋਏ ਬੱਚੇ ਬਾਰੇ ਚਰਚਾ ਹੋਈ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਘਰ ਪੈਦਾ ਹੋਏ ਬੱਚੇ ਦੀ ਪੂਰੀ ਜਾਂਚ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਸਮੂਹ ਨੇ ਇਸ ਦਾ ਕੀਤਾ ਸਖ਼ਤ ਵਿਰੋਧ !
ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬਲਕਾਰ ਸਿੰਘ ਨਾਲ ਛੇੜਛਾੜ ਕਰਦੀ ਹੈ ਤਾਂ ਪੰਜਾਬ ਸਰਕਾਰ ਨੂੰ ਖੁੱਲ੍ਹੇ ਕੰਨਾਂ ਨਾਲ ਸੁਣ ਲੈਣਾ ਚਾਹੀਦਾ ਹੈ ਕਿ ਪੂਰਾ ਪੰਜਾਬ ਬਲਕੌਰ ਸਿੰਘ ਦੇ ਨਾਲ ਖੜ੍ਹਾ ਹੋਵੇਗਾ। ਇਹ ਬਲਕਾਰ ਸਿੰਘ ਜੀ ਦਾ ਨਿੱਜੀ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ।