The Summer News
×
Friday, 10 May 2024

PSEB ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਲੁਧਿਆਣਾ ਦੀ ਨਵਪ੍ਰੀਤ ਕੌਰ ਤੀਜੇ ਸਥਾਨ 'ਤੇ ਰਹੀ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋੰ ਅੱਜ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਇੱਕ ਵਾਰ ਫੇਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪੰਜਾਬ ਭਰ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਕੁੜੀਆਂ ਦਾ ਦਬਦਬਾ ਰਿਹਾ। ਮੈਰਿਟ ਸੂਚੀ ਵਿੱਚ ਆਏ ਕੁਲ 343 ਵਿਦਿਆਰਥੀਆਂ 'ਚੋਂ 49 ਲੁਧਿਆਣਾ ਜ਼ਿਲੇ ਨਾਲ ਸਬੰਧਿਤ ਹਨ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋਂ ਤੀਜੀ ਪੁਜ਼ੀਸ਼ਨ ਵੀ ਲੁਧਿਆਣਾ ਦੇ ਹਿੱਸੇ ਆਈ ਹੈ। ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰ ਕਲੋਨੀ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ 500 ਵਿੱਚੋੰ 497 ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ ਤੀਜੇ ਸਥਾਨ 'ਤੇ ਰਹੀ ਹੈ। ਪਹਿਲੇ ਸਥਾਨ 'ਤੇ ਰਹੀ ਦਸਮੇਸ਼ ਕਾਨਵੈਂਟ ਸਰਦੂਲਗੜ ਦੀ ਸੁਜਾਨ ਕੌਰ ਨੇ 500 ਦੂਜੇ ਸਥਾਨ 'ਤੇ ਰਹੀ ਐਮਐਸਡੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਅੰਕ ਹਾਸਿਲ ਕੀਤੇ ਹਨ।

Story You May Like