The Summer News
×
Friday, 17 May 2024

ਹਾਈਕੋਰਟ ਤੋਂ ਰਾਹਤ ਮਿਲਣ 'ਤੇ ਸੁਖਪਾਲ ਖਹਿਰਾ ਨੂੰ ਫਿਰ ਵੱਡਾ ਝਟਕਾ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਐਨ.ਡੀ.ਪੀ.ਐਸ ਇਸ ਮਾਮਲੇ ਵਿੱਚ ਅੱਜ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਉਸ ਨੂੰ 2015 ਦੇ ਡਰੱਗਜ਼ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।


ਆਪਣੀ ਰਿਹਾਈ ਤੋਂ ਪਹਿਲਾਂ ਹੀ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਉਸ ਵਿਰੁੱਧ ਇਕ ਹੋਰ ਐਫ.ਆਈ.ਆਰ. ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਸਦੇ ਖਿਲਾਫ ਥਾਣਾ ਸੁਭਾਨਪੁਰ 'ਚ 195ਏ ਅਤੇ 506 ਆਈ.ਪੀ.ਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


ਵਰਨਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ (ਐਨਡੀਪੀਐਸ) ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ 4 ਸਤੰਬਰ ਨੂੰ ਜਾਂਚ ਟੀਮ ਬਣਾਈ ਗਈ ਸੀ, ਜਿਸ ਤੋਂ ਬਾਅਦ 28 ਸਤੰਬਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Story You May Like