The Summer News
×
Sunday, 12 May 2024

ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌ+ ਤ, ਪੜੋ ਪੂਰੀ ਖਬਰ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌ+ਤ ਹੋ ਗਈ। ਮ੍ਰਿ+ਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌ+ਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।


ਜਾਣਕਾਰੀ ਦਿੰਦਿਆਂ ਮ੍ਰਿ+ਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ। ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌ+ਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਰਤਕਲਾਂ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਗਿਆ । ਜਿਸ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ 'ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੇ ਟੋਏ ਵਿੱਚ ਪਲਟ ਗਈ।

Story You May Like