The Summer News
×
Sunday, 19 May 2024

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਇੱਕ ਲੱਖ ਦੋ ਹਜ਼ਾਰ ਚਾਰ ਸੋ ਤੀਹ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਟਿਆਲਾ  28 ਮਈ: ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਦੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਚੇਅਰਮੈਨ ਪੀ.ਆਰ.ਟੀ.ਸੀ. ਰਣਜੋਧ ਸਿੰਘ ਹਡਾਣਾ ਅਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਪਟਿਆਲਾ ਸੋਸ਼ਲ ਵੈੱਲਫੇਅਰ ਸੋਸਾਇਟੀ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਨਵੇਂ ਬੱਸ ਸਟੈਂਡ ਵਿਖੇ ਲਗਾਏ ਪਲਸ ਪੋਲੀਓ ਬੂਥ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾ ਕੇ ਕੀਤੀ। 


ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਪਟਿਆਲਾ ਸੋਸ਼ਲ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਜੈ ਗੋਇਲ, ਹਰਬੰਸ ਬਾਂਸਲ, ਅਜੀਤ ਸਿੰਘ ਭੱਟੀ, ਐਮ.ਐਸ ਸਿੱਧੂ, ਹਾਕਮ ਸਿੰਘ, ਮੁਰਾਰੀ ਲਾਲ ਸ਼ਰਮਾ, ਡਾ. ਸ਼ਿਆਮ ਜਿੰਦਲ, ਲਕਸ਼ਮੀ ਗੁਪਤਾ, ਕੋਸ਼ਲ ਰਾਓ ਸਿੰਗਲਾ, ਡਿਪਟੀ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ ਅਤੇ ਬਿੱਟੂ ਵੀ ਹਾਜ਼ਰ ਸਨ।


ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਅਤੇ ਅੱਜ ਦੇ ਇਸ ਉਪਰਾਲੇ ਨਾਲ ਬੱਚਿਆਂ ਨੂੰ ਪੋਲੀਓ ਵਰਗੀ ਨਾ ਮੁਰਾਦ ਬਿਮਾਰੀ ਤੋਂ ਨਿਜਾਤ ਮਿਲੇਗੀ। ਉਹਨਾਂ ਕਿਹਾ ਕਿ ਅੱਜ ਬੱਸ ਸਟੈਂਡ ਵਿੱਚ ਆਉਣ ਅਤੇ ਬੱਸ ਵਿੱਚ ਸਫ਼ਰ ਕਰ ਰਹੇ ਹਰੇਕ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਟੀਮਾਂ ਵੱਲੋਂ ਬੱਸ ਸਟੈਂਡ ਵਿਖੇ ਦੋ ਕੈਂਪ ਲਗਾ ਕੇ ਪੋਲੀਓ ਦਵਾਈ ਦੀਆਂ ਬੁੰਦਾ ਪਿਲਾਈਆਂ ਜਾ ਰਹੀਆਂ ਹਨ ।


ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਪਟਿਆਲਾ ਸਮੇਤ 12 ਜਿੱਲ੍ਹਿਆ ਵਿਚ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ 28 ਤੋਂ 30 ਮਈ ਤੱਕ ਤਿੰਨ ਦਿਨ ਤੱਕ ਚਲਣ ਵਾਲੀ ਇਸ ਮੁਹਿੰਮ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਪਟਿਆਲਾ ਵਿਚ 0-5 ਸਾਲ ਤੱਕ ਦੇ ਇੱਕ ਲੱਖ ਦੋ ਹਜ਼ਾਰ ਚਾਰ ਸੋ ਤੀਹ (1,02,430) ਬੱਚਿਆਂ ਨੇ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪੀਤੀਆਂ। ਜਿਸ ਨਾਲ ਬੱਚਿਆਂ ਨੂੰ ਦਵਾਈ ਪਿਲਾਉਣ ਦਾ 56 ਫ਼ੀਸਦੀ ਟੀਚਾ ਪਹਿਲੇ ਦਿਨ ਪੂਰਾ ਕਰ ਲਿਆ ਹੈ ਅਤੇ ਅੱਜ ਕਿਸੇ ਕਾਰਨ ਬੂਥਾਂ ਤੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਸਿਹਤ ਟੀਮਾਂ ਵੱਲੋਂ 29 ਮਈ ਅਤੇ 30 ਮਈ ਨੂੰ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। 


ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5 ਸਾਲ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ ਜਗ੍ਹਾ-ਜਗ੍ਹਾ 920 ਪੋਲਿਓ ਬੂਥਾ ਤੋਂ ਇਲਾਵਾ 32 ਟਰਾਂਜ਼ਿਟ ਪੁਆਇੰਟ ਤੇ ਬੂਥ ਬਣਾਏ ਗਏ ਸਨ ਅਤੇ ਸਲੱਮ ਬਸਤੀਆਂ, ਝੁੱਗੀ ਝੋਂਪੜੀਆਂ ਅਤੇ ਭੱਠਿਆਂ ਆਦਿ ਨੂੰ ਕਵਰ ਕਰਨ ਲਈ 25 ਮੋਬਾਇਲ ਟੀਮਾਂ ਵੀ ਲਗਾਈਆਂ ਗਈਆਂ ਸਨ ਤਾਂ ਜੋ ਕੋਈ ਵੀ ਪੰਜ ਸਾਲ ਤੱਕ ਦਾ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। 


ਇਸ ਉਪਰੰਤ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਯਾਦਵਿੰਦਰਾ ਕਲੋਨੀ ਵਿਖੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਲਗਾਏ ਗਏ ਪਲਸ ਪੋਲੀਓ ਕੈਂਪ ਦਾ ਉਦਘਾਟਨ ਵੀ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾ ਕੇ ਕੀਤਾ।ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਭਗਵਾਨ ਦਾਸ ਗੁਪਤਾ, ਹਰਬੰਸ ਬਾਂਸਲ, ਡਾ. ਸ਼ਿਆਮ ਜਿੰਦਲ, ਪ੍ਰੇਮ ਬਾਂਸਲ ਤੇ ਰਮੇਸ਼ ਸਿੰਗਲਾ ਵੀ ਹਾਜ਼ਰ ਸਨ।

Story You May Like