The Summer News
×
Sunday, 16 June 2024

ਡਿਪਟੀ ਕਮਿਸ਼ਨਰ ਵੱਲੋਂ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਹੁਕਮ

ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜਿਲਾ ਕਪੂਰਥਲਾ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਦੇਣ ਲਈ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਵਿਸ਼ੇਸ਼ ਗਿਰਦਾਵਰੀ ਸਬੰਧੀ ਉਨਾਂ ਵਧੀਕ ਡਿਪਟੀ ਕਮਿਸ਼ਨਰਾਂ , ਚਾਰਾਂ ਉਪ ਮੰਡਲ ਅਫਸਰਾਂ , ਮਾਲ ਵਿਭਾਗ , ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਗਿਰਦਾਵਰੀ ਦਾ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾ ਸਕੇ।


ਉਨਾਂ ਮਾਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਂਝੀਆਂ ਟੀਮਾਂ ਦਾ ਗਠਨ ਕਰਕੇ ਜ਼ਮੀਨੀ ਪੱਧਰ ਤੇ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰਨ ਤੇ ਇਸ ਸਬੰਧੀ ਰਿਪੋਰਟਾਂ ਜਲਦ ਜਮਾਂ ਕਰਵਾਉਣ ਤਾਂ ਜੋ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਵਿਸਾਖੀ ਤੱਕ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ ।ਉਨਾਂ ਕਿਹਾ ਕਿ ਐਸ ਡੀ ਐਮਜ ਨਿੱਜੀ ਤੌਰ ਤੇ ਗਿਰਦਾਵਰੀ ਦੇ ਕੰਮ ਦੀ ਨਿਗਰਾਨੀ ਕਰਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸਾਗਰ ਸੇਤੀਆ , ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ ਤੇ ਐਸ ਡੀ ਐਮਜ ਹਾਜ਼ਰ ਸਨ ।


 

Story You May Like