Congress promises Rs 1 lakh to every poor family, every year-Warring says
ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਵਿਰੁੱਧ ਸਾਈਕਲ ਰੈਲੀ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 18 ਅਕਤੂਬਰ : ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
ਇਸ ਸਾਈਕਲ ਰੈਲੀ ਨੂੰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਸ੍ਰੀ ਭਾਗੀਰੱਥ ਮੀਨਾ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਨੇ ਸਾਂਝੇ ਤੌਰ ਤੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਜਿਥੇ ਜੂਡੀਸ਼ੀਅਲ ਅਫਸਰ, ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਉੱਥੇ ਆਮ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਵੱਧ ਝੜ ਕੇ ਹਿੱਸਾ ਲਿਆ।
ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਾਈਕਲ ਰੈਲੀ ਆਯੋਜਿਤ ਕੀਤੀ ਗਈ।
ਇਸ ਸਾਈਕਲ ਰੈਲੀ ਰਾਹੀਂ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ “ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਦੇਸ਼ ਬਣਾਓ” ਦਾ ਨਾਅਰਾ ਦਿੱਤਾ। ਇਸ ਰੈਲੀ ਰਾਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ।
ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਲੋਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਅਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਜਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਆਪਣਾ ਨਸ਼ਾ ਅਸਾਨੀ ਨਾਲ ਛੱਡ ਸਕਦਾ ਹੈ।
ਮੈਡਮ ਹਰਪ੍ਰੀਤ ਕੌਰ ਸੀ.ਜੇ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।