The Summer News
×
Monday, 20 May 2024

ਗੁਲਜ਼ਾਰ ਗਰੁੱਪ ‘ਚ ਸ੍ਰੀ ਅਖੰਡ ਸਾਹਿਬ ਦੇ ਪਾਠ ਦਾ ਆਯੋਜਨ

ਲੁਧਿਆਣਾ/ਖੰਨਾ, 13 ਦਸੰਬਰ: ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਸਾਹਿਬ ਦੇ ਪਾਠ ਦਾ ਕਰਵਾਇਆ ਗਿਆ। ਜਿਸ ‘ਚ ਮੈਂਨਜ਼ਮੈਂਟ,ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਉਣ ਵਾਲੇ ਸਮੇਂ ‘ਚ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਅਖੰਡ ਸਾਹਿਬ ਦੀ ਸਮਾਪਤੀ ਤੋਂ ਬਾਅਦ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ‘ਚ ਰਾਗੀ ਸਿੰਘਾਂ ਦੇ ਇਲਾਵਾ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਰਸਮਈ ਕੀਰਤਨ ਨਾਲ ਸਭ ਨੂੰ ਨਿਹਾਲ ਕੀਤਾ।


ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਸੇ ਵੀ ਸ਼ੁੱਭ ਕੰਮ ਦੀ ਸ਼ੁਰੂਆਤ ਉਸ ਪਿਤਾ ਪਰਮੇਸ਼ਰ ਦੇ ਸ਼ੁਕਰਾਨੇ ਅਤੇ ਅਰਦਾਸ ਨਾਲ ਕੀਤੀ ਜਾਂਦੀ ਹੈ । ਇਸ ਲਈ ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਵਿਚ ਬਿਹਤਰੀਨ ਪ੍ਰਦਰਸ਼ਨ ਦੀ ਅਰਦਾਸ ਕਰਦੇ ਹੋਏ ਵਿਦਿਆਰਥੀਆਂ ਨੂੰ ਇਹੀ ਸਿੱਖਿਆ ਦਿਤੀ ਜਾ ਰਹੀ ਹੈ ਕਿ ਪ੍ਰਮਾਤਮਾ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਗਿਆ ਕੰਮ ਸਦਾ ਵਧੀਆਂ ਨੇਪਰੇ ਚੜ੍ਹਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਇਮਤਿਹਾਨਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਸਰਬਤ ਦੇ ਭਲੇ ਦੀ ਕਾਮਨਾ ਕੀਤੀ । ਇਸ ਮੌਕੇ ਤੇ ਗੁਰੁ ਕਾ ਲੰਗਰ ਵੀ ਲਗਾਇਆ ਗਿਆ ।

Story You May Like