The Summer News
×
Monday, 20 May 2024

ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਨਾਕਾਮ, BSF ਨੇ ਫੜੀ 10 ਕਰੋੜ ਦੀ ਹੈਰੋਇ*ਨ

ਫਿਰੋਜ਼ਪੁਰ : ਬੀ.ਐੱਸ.ਐੱਫ ਨੇ ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਖੇਤਾਂ 'ਚ 2 ਬੋਤਲਾਂ 'ਚ ਪਈ ਕਰੀਬ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ ਦੀ ਗਸ਼ਤ ਪਾਰਟੀ ਨੂੰ ਫਿਰੋਜ਼ਪੁਰ ਦੇ ਪਿੰਡ ਕਾਲੂ ਅਰਾਈਆਂ ਵਿਖੇ ਆਈ.ਬੀ.ਟਰੈਕ 'ਤੇ 2 ਵਿਅਕਤੀਆਂ ਦੇ ਸ਼ੱਕੀ ਪੈਰਾਂ ਦੇ ਨਿਸ਼ਾਨ ਮਿਲੇ ਅਤੇ ਸ਼ੱਕ ਦੇ ਆਧਾਰ 'ਤੇ ਬੀ.ਐਸ.ਐਫ ਵੱਲੋਂ ਪਿੰਡ ਕਾਲੂ ਅਰਾਈਆਂ ਵਿਖੇ ਛਾਪਾ ਮਾਰਿਆ ਗਿਆ, ਜਿੱਥੇ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ 'ਚ ਪਈਆਂ 2 ਛੋਟੀਆਂ ਬੋਤਲਾਂ 'ਚ ਬੰਦ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ 2 ਕਿਲੋ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਫਿਰੋਜ਼ਪੁਰ ਸਰਹੱਦੀ ਖੇਤਰ ਵਿੱਚ ਭੇਜੀ ਗਈ ਸੀ ਅਤੇ ਬੀਐਸਐਫ ਨੇ ਇੱਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੇ ਇਨ੍ਹਾਂ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ।

Story You May Like