The Summer News
×
Monday, 20 May 2024

ਸੰਸਦ ਮੈਂਬਰ ਗੁਰਜੀਤ ਔਜਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਸੰਸਦ ਮੈਂਬਰ ਗੁਰਜੀਤ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ| ਇਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ| ਉਨ੍ਹਾਂ ਲਿਖਿਆ ਕਿ ਮੈਂ ਕੋੋਰੋਨਾ ਟੈਸਟ ਕਰਵਾਇਆ ਸੀ ਤੇ ਮੇਰੇ ਰਿਪੋਰਟ ਪਾਜ਼ੀਟਿਵ ਆਈ ਹੈ | ਮੈਂ ਤੁਰੰਤ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਹੋਮ ਕੁਆਰੰਟੀਨ ਅਧੀਨ ਰਹਾਂਗਾ।




ਇਸ ਦੇ ਨਾਲ ਹੀ ਸੰਸਦ ਮੈਂਬਰ ਨੇ ਬੇਨਤੀ ਕੀਤੀ ਕਿ ਜੋ ਵੀ ਜੋ ਮੇਰੇ ਸੰਪਰਕ ਵਿੱਚ ਆਏ ਹਨ ਕਿਰਪਾ ਕਰਕੇ ਟੈਸਟ ਕਰਵਾਉਣ।ਕੁਆਰੰਟੀਨ ਦੀ ਮਿਆਦ ਪੂਰੀ ਹੋਣ ਅਤੇ ਟੈਸਟ ਨੈਗੇਟਿਵ ਆਉਣ ਤੱਕ ਕੋਈ ਜਨਤਕ ਮੀਟਿੰਗ ਨਹੀਂ ਹੋਵੇਗੀ।


Story You May Like