The Summer News
×
Saturday, 04 May 2024

ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਪਰਮਿੰਦਰ ਸਿੰਘ ਬਰਾੜ ਨੇ ਸੁਨੀਲ ਜਾਖੜ ਨੂੰ ਦਿਤੀ ਵਧਾਈ

ਚੰਡੀਗੜ੍ਹ : ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਦੱਸ ਦੇਈਏ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੁਨੀਲ ਜਾਖੜ ਨੂੰ ਪੰਜਾਬ ਦੇ ਬੀਜੇਪੀ ਦੀ ਕਮਾਨ ਮਿਲ ਗਈ ਹੈ। ਸੂਤਰਾਂ ਵਲੋਂ ਦਸਿਆ ਜਾ ਰਿਹਾ ਹੈ ਕਿ 3 ਵਾਰ ਅਬੋਹਰ ਤੋਂ ਕਾਂਗਰਸ ਰਹਿ ਚੁੱਕੇ ਹਨ, 'ਤੇ ਇਸਦੇ ਨਾਲ ਹੀ ਗੁਰਦਾਸਪੁਰ ਤੋਂ MP ਰਹੇ, ਅਤੇ ਇਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਰਹੇ। ਮਿਲੀ ਜਾਣਕਾਰੀ ਮੁਤਾਬਕ ਮਈ 2022 'ਚ BJP 'ਚ ਸ਼ਾਮਲ ਹੋਏ। ਇਸਦੇ ਨਾਲ ਹੀ ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਪਰਮਿੰਦਰ ਸਿੰਘ ਬਰਾੜ ਨੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਹੈ, ਤੇ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ "ਸੂਝਵਾਨ ਅਤੇ ਵਚਨਬੱਧ ਆਗੂ ਨੂੰ ਬਹੁਤ ਬਹੁਤ ਮੁਬਾਰਕਾਂ , ਭਾਜਪਾ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਜੀ। ਤੁਹਾਡੀ ਲੀਡਰਸ਼ਿਪ ਸੂਬੇ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗੀ।"


 

Story You May Like