The Summer News
×
Friday, 03 May 2024

ਪਰਮਿੰਦਰ ਸਿੰਘ ਬਰਾੜ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਕੱਢੀ ਤਿਰੰਗਾ ਯਾਤਰਾ

ਰਾਜਪੁਰਾ , 13 ਅਗਸਤ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜਾਦੀ ਦੇ 75 ਵਰ੍ਹੇ ਦੇ ਜਸ਼ਨ ਮਨਾਉਣ ਦੇ ਉਦੇਸ਼ ਨਾਲ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸ ਦੇ ਤਹਿਤ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਰਾਜਪੁਰਾ ਵਿਚ ਆਪਣੇ ਸੈਂਕੜੇ ਸਾਥੀਆਂ ਨਾਲ ਤਿਰੰਗਾ ਯਾਤਰਾ ਕੱਢੀ ਗਈ। ਤਿਰੰਗਾ ਯਾਤਰਾ ਦੇ ਦੌਰਾਨ ਨੌਜਵਾਨਾਂ ਨੇ ਆਪਣੇ ਮੋਟਰ ਸਾਇਕਲਾਂ ਅਤੇ ਕਾਰਾਂ ਤੇ ਤਿਰੰਗੇ ਝੰਡੇ ਲਗਾ ਕੇ ਆਜਾਦੀ ਦਾ ਇਹ ਮਹਾਂਉਤਸਵ ਮਨਾਇਆ। ਦੱਸ ਦੇਈਏ ਕਿ ਪਰਮਿੰਦਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐਸਡੀ ਸਨ, ਜੋ ਕਿ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਮਨਜਿੰਦਰ ਸਿੰਘ ਸਿਰਸਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਾਲਾਂਕਿ ਉਹ ਪ੍ਰੈੱਸ ਕਾਨਫਰੰਸ ‘ਚ ਮੌਜੂਦ ਨਹੀਂ ਸਨ, ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।







 


Story You May Like