The Summer News
×
Thursday, 16 May 2024

ਪਾਵਨ ਨਗਰੀ ਵਿੱਚ ਨਿੱਤ ਹੋ ਰਹੀਆਂ ਚੋਰੀਆਂ ਤੋਂ ਲੋਕ ਡਾਢੇ ਪ੍ਰੇਸ਼ਾਨ

ਸੁਲਤਾਨਪੁਰ ਲੋਧੀ: ਪਵਨ ਨਗਰੀ ਸੁਲਤਾਨਪੁਰ ਲੋਧੀ ਅਤੇ ਆਸ ਪਾਸ ਦੇ ਇਲਾਕੇ ਵਿਚ ਰੋਜ਼ਾਨਾ ਹੋ ਰਹੀਆਂ ਚੋਰੀਆਂ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ ਅਤੇ ਇੰਜ ਜਾਪਦਾ ਹੈ ਜਿਵੇਂ ਚੋਰ ਚੁਸਤ ਹਨ ਤੇ ਪੁਲਿਸ ਸੁਸਤ ਹੁੰਦੀ ਜਾ ਰਹੀ ਹੈ। ਲਗਾਤਾਰ ਹੋ ਰਹੀਆਂ ਚੋਰੀਆਂ ਸਬੰਧੀ ਅੱਜ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫਰੰਸ ਮੌਕੇ ਦੁਕਾਨਦਾਰ ਸੂਬਾ ਸਿੰਘ, ਹਰਪ੍ਰੀਤ ਸਿੰਘ, ਸਰਪੰਚ ਕਸ਼ਮੀਰ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਚੋਰਾਂ ਨੇ ਗੁਰਦੁਆਰਾ ਹੱਟ ਸਾਹਿਬ ਨੇੜਲੇ ਦੁਕਾਨਦਾਰਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ ਅਤੇ ਲਗਾਤਾਰ ਚੋਰੀਆਂ ਨੂੰ ਬਿਨਾਂ ਡਰ ਭੈਅ ਦੇ ਚੋਰਾਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਬਜੀ ਤੇ ਕੋਲਡ ਡਰਿੰਕ ਦੀ ਦੁਕਾਨ, ਵਰਕਸ਼ਾਪ, ਲੋਹੇ ਦੀ ਦੁਕਾਨ ਆਦਿ ਵਿੱਚੋਂ ਸਾਮਾਨ ਚੋਰੀ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਸੀਂ ਥਾਣਾ ਸੁਲਤਾਨਪੁਰ ਲੋਧੀ ਵਿਖੇ ਵੀ ਚੋਰੀ ਸਬੰਧੀ ਜਾਣਕਾਰੀ ਦਿੱਤੀ ਹੋਈ ਹੈ ਪਰ ਪੁਲਿਸ ਵਲੋਂ ਅਜੇ ਤੱਕ ਚੋਰਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਨਾਲ ਦੁਕਾਨਦਾਰਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸੂਬਾ ਸਿੰਘ ਦੇ ਖੋਖੇ ਵਿੱਚੋਂ ਲਗਾਤਾਰ ਚੋਰਾਂ ਵਲੋਂ ਸਮਾਨ ਚੋਰੀ ਕੀਤਾ


Story You May Like