The Summer News
×
Saturday, 27 April 2024

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 13 ਅਗਸਤ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਵੈ-ਰੋਜ਼ਗਾਰ, ਪਲੇਸਮੈਂਟ,ਸਕਿੱਲ ਟ੍ਰੇਨਿੰਗ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਿਲ੍ਹੇ ਦੇ ਨੌਜਵਾਨਾਂ ਨੂੰ ਇਕੋ ਸਮੇਂ ਇਕੋ ਪਲੇਟਫਾਰਮ ਤੇ ਪਲੇਸਮੈਂਟ/ਸਵੈਂ-ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾਉਣਾ ਹੈ।


ਪਲੇਸਮੈਂਟ ਅਫਸਰ, ਸ੍ਰੀ ਦਲਜੀਤ ਸਿੰਘ ਨੇ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੁੱਲ 191 ਲਾਭਪਾਤਰੀਆਂ ਵੱਲੋਂ ਭਾਗ ਲਿਆ ਗਿਆ।

ਕੈਂਪ ਦੌਰਾਨ ਅਤੇ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੁੱਲ 66 ਨੌਜਵਾਨਾਂ ਦੀ ਚੋਣ ਕੀਤੀ ਗਈ। ਕੈਂਪ ਵਿੱਚ ਹਾਜਰ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗ ਜਿਵੇਂ ਕਿ ਜਿਲ੍ਹਾ ਉਦਯੋਗ ਕੇਂਦਰ, ਡੇਅਰੀ, ਮੱਛੀ ਪਾਲਣ, ਲੀਡ ਬੈਂਕ, ਐਸ.ਸੀ./ਬੀ.ਸੀ. ਕਾਰਪੋਰੇਸ਼ਨ ਵੱਲੋਂ ਸਵੈਂ- ਰੋਜਗਾਰ ਲਈ ਕੁੱਲ 44 ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ।


ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਦੱਸਿਆ ਗਿਆ ਕਿ ਕੈਂਪ ਦੌਰਾਨ ਸਕਿੱਲ ਟ੍ਰੇਨਿਗ ਦੇ ਚਾਹਵਾਨ ਕੁੱਲ 22 ਪ੍ਰਾਰਥੀਆਂ ਦੀ ਵੱਖ-ਵੱਖ ਸਕਿੱਲ ਟ੍ਰੇਨਿੰਗ ਕੋਰਸ਼ਾ ਲਈ ਸ਼ਨਾਖਤ ਕੀਤੀ ਗਈ।


Story You May Like