Congress promises Rs 1 lakh to every poor family, every year-Warring says
ਨਸ਼ਿ..ਆਂ ਖਿਲਾਫ ਪੁਲਿਸ ਦੀ ਕਾਰਵਾਈ, ਹੈ/ਰੋਇਨ ਸਮੇਤ 6 ਕਾਬੂ
ਬਠਿੰਡਾ: ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਕੇ ਅੱਧੀ ਦਰਜਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲੀਸ ਦੀ ਟੀਮ ਮਾਛੀਕੇ ਚੌਕ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਹਰਵਿੰਦਰ ਸਿੰਘ ਵਾਸੀ ਕੋਟਫੱਤਾ, ਅੰਕਿਤ ਅਤੇ ਵਿਵੇਕ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲੀਸ ਨੇ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਸੀਆਈਏ-1 ਦੀ ਪੁਲੀਸ ਟੀਮ ਨੇ ਰੇਲਵੇ ਗਰਾਊਂਡ ਨੇੜੇ ਬਰੇਜ਼ਾ ਕਾਰ ਸਵਾਰ ਹਰਦੀਪ ਸਿੰਘ ਵਾਸੀ ਕੋਠੇ ਅਮਰਪੁਰਾ, ਇਕਬਾਲ ਸਿੰਘ ਅਤੇ ਕਰਨ ਕੁਮਾਰ ਵਾਸੀ ਬਠਿੰਡਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 5 ਗ੍ਰਾਮ ਆਈਸ ਬਰਾਮਦ ਕੀਤੀ ਹੈ। ਪੁਲੀਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।