The Summer News
×
Monday, 20 May 2024

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਬਦ ਪ੍ਰਕਾਸ਼ ਅਜਾਇਬ ਘਰ ਰਕਬਾ ਵਿਖੇ ਮਨਾਇਆ

ਮੁੱਲਾਂਪੁਰ ਦਾਖਾ, 29 ਅਗਸਤ । ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਦਸਾਂ ਗੁਰੂਆਂ ਦੀ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿਖੇ ਮਨਾਇਆ ਗਿਆ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ਪ੍ਰਧਾਨ ਅੰਤਰਰਾਸ਼ਟਰੀ ਫਾਊਂਡੇਸ਼ਨ ਕ੍ਰਿਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਪਵਨ ਗਰਗ ਪ੍ਰਧਾਨ ਅਗਰਵਾਲ ਸਮਾਜ ਪੰਜਾਬ, ਸਕੱਤਰ ਫਾਊਂਡੇਸ਼ਨ ਸੁਖਬੀਰ ਸਿੰਘ ਗਿੱਲ, ਕੁਲਵਿੰਦਰ ਸਿੰਘ ਮੁੱਲਾਂਪੁਰ, ਰਾਜੀਵ ਬਾਵਾ ਅਤੇ ਅਰਜੁਨ ਬਾਵਾ ਸ਼ਾਮਿਲ ਹੋਏ।


ਇਸ ਸਮੇਂ ਸ. ਦਾਖਾ ਅਤੇ ਬਾਵਾ ਨੇ ਕਿਹਾ ਕਿ ਅੱਜ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਪੂਰੇ ਵਿਸ਼ਵ ਅੰਦਰ ਮਨਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਜਿੰਦਗੀ ਜਿਊਣ ਦਾ ਰਾਸਤਾ ਦਿਖਾਉਂਦੀ ਹੈ। ਉਹਨਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ 6 ਗੁਰੂ, 15 ਭਗਤ, 11 ਭੱਟਾਂ ਅਤੇ 4 ਗੁਰਸਿੱਖਾਂ ਦੀ ਬਾਣੀ ਅੰਕਿਤ ਕੀਤੀ ਹੈ, ਜੋ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਨਾਲ ਸਬੰਦਿਤ ਹਨ। ਉਹਨਾਂ ਕਿਹਾ ਕਿ ਇਸ ਮਹਾਨਤਾ ਅਤੇ ਵਿਲੱਖਣਤਾ ਨੂੰ ਸਮਝਣਾ, ਵਿਚਾਰਨਾ ਅਤੇ ਹਿਰਦੇ ਅੰਦਰ ਧਾਰਨ ਕਰਕੇ ਬਿਨਾਂ ਭੇਦਭਾਵ ਮਨੁੱਖਤਾ ਦੀ ਸੇਵਾ ਦਾ ਸਕੰਲਪ ਲਿਆ ਜਾਣਾ ਚਾਹੀਦਾ ਹੈ।

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਦਸਾਂ ਗੁਰੂਆਂ ਦੀ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿਖੇ ਮਨਾਇਆ ਗਿਆ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ਪ੍ਰਧਾਨ ਅੰਤਰਰਾਸ਼ਟਰੀ ਫਾਊਂਡੇਸ਼ਨ ਕ੍ਰਿਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਪਵਨ ਗਰਗ ਪ੍ਰਧਾਨ ਅਗਰਵਾਲ ਸਮਾਜ ਪੰਜਾਬ, ਸਕੱਤਰ ਫਾਊਂਡੇਸ਼ਨ ਸੁਖਬੀਰ ਸਿੰਘ ਗਿੱਲ, ਕੁਲਵਿੰਦਰ ਸਿੰਘ ਮੁੱਲਾਂਪੁਰ, ਰਾਜੀਵ ਬਾਵਾ ਅਤੇ ਅਰਜੁਨ ਬਾਵਾ ਸ਼ਾਮਿਲ ਹੋਏ।

Story You May Like