The Summer News
×
Friday, 10 May 2024

ਮਾਨਸਾ DC ਦਫਤਰ ਦੇ ਬਾਹਰ ਕਿਸਾਨਾਂ ਦਾ ਵਲੋਂ ਰੋਸ ਪ੍ਰਦਰਸ਼ਨ

ਮਾਨਸਾ : ਪੰਜਾਬ ਭਰ ਦੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਡੀਸੀ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਜ਼ਿਲ੍ਹਾ ਕਚਹਿਰੀ ਚੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਤੁਰੰਤ ਨਸ਼ੇ ਨੂੰ ਠੱਲ ਪਾਵੇ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

 

ਮਾਨਸਾ ਵਿਖੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਦੇ ਵਿੱਚ ਅੱਜ ਜ਼ਿਲ੍ਹੇ ਭਰਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਦੇ ਵਿੱਚ ਹਿੱਸਾ ਲਿਆ ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਦੇ ਵਿੱਚ ਨਾਕਾਮ ਰਹੀ ਐ ਕਿਉਂਕਿ ਪਹਿਲੀਆਂ ਸਰਕਾਰਾਂ ਵੱਲੋਂ ਵੀ ਨਸ਼ੇ ਦੇ ਮੁੱਦੇ ਨੂੰ ਲੈਕੇ ਹੀ ਚੋਣਾਂ ਲੜੀਆਂ ਗਈਆਂ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ੇ ਨੂੰ ਰੋਕਣ ਦੇ ਲਈ ਕੋਈ ਯੋਗ ਕਦਮ ਨਹੀਂ ਉਠਾਏ ਗਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਜਨਕ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਹਰ ਘਰ ਚੋਂ ਨਸ਼ੇ ਦੇ ਨਾਲ ਨੌਜਵਾਨਾਂ ਦੀ ਅਰਥੀ ਉੱਠ ਰਹੀ ਹੈ ਅਤੇ ਮਾਵਾਂ ਦੇ ਇੱਕਲੌਤੇ ਪੁੱਤਰ ਇਸ ਦੁਨੀਆ ਤੋਂ ਜਾ ਰਹੇ ਹਨ ਪਰ ਸਰਕਾਰ ਨਸ਼ੇ ਨੂੰ ਬੰਦ ਕਰਨ ਦੇ ਲਈ ਕੋਈ ਵੀ ਜਤਨ ਨਹੀਂ ਕਰ ਰਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡੀ ਸੀ ਦਫ਼ਤਰਾਂ ਦੇ ਬਾਹਰ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਹੋਰ ਵੀ ਤੇਜ਼ ਅੰਦੋਲਨ ਕੀਤੇ ਜਾਣਗੇ।

 

ਇਸ ਦੌਰਾਨ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਅੱਜ ਸਾਡੇ ਨੌਜਵਾਨ ਲੱਖਾਂ ਰੁਪਏ ਲਾ ਕੇ ਵਿਦੇਸ਼ ਵੱਲ ਨੂੰ ਜਾ ਰਹੇ ਹਨ। ਕਿਉਂਕਿ ਪੰਜਾਬ ਦੇ ਵਿੱਚ ਉਹਨਾਂ ਨੂੰ ਆਪਣਾ ਭਵਿੱਖ ਉਜਵਲ  ਨਹੀਂ ਦਿਖਾਈ ਦੇ ਰਿਹਾ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਇੱਕ ਦਿਨਾਂ ਰੋਜ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜੇਕਰ ਸਰਕਾਰ ਨਹੀਂ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਲਗਾਤਾਰ ਰੋਸ ਪ੍ਰਦਰਸ਼ਨ ਸਰਕਾਰ ਦੇ ਖਿਲਾਫ ਜਾਰੀ ਰਹਿਣਗੇ।

 

Story You May Like