The Summer News
×
Sunday, 28 April 2024

ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਰੋਸ ਮਾਰਚ

ਪਟਿਆਲਾ 13 ਅਗਸਤ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਕਾਲੇ ਝੰਡਿਆਂ, ਕਾਲੀਆਂ ਦਸਤਾਰਾਂ ਵਾਲੇ ਪਹਿਰਾਵੇ ਨਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਜ਼ਿਲ੍ਹਾ ਇੰਚਾਰਜ ਸ. ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਸ਼ਾਮਲ ਹੋਈ। ਸ਼ੋ੍ਰਮਣੀ ਕਮੇਟੀ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਬਲਤੇਜ ਸਿੰਘ ਖੋਖ ਤੋਂ ਇਲਾਵਾ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਭਾਈ ਪਿ੍ਰਤਪਾਲ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਰੋਸ ਮਾਰਚ ਦੀ ਅਗਵਾਈ ਕਰ ਰਹੇ ਸਨ। ਰੋਸ ਮਾਰਚ ਦੌਰਾਨ ‘ਬੰਦੀ ਸਿੱਖ’ ਰਿਹਾਅ ਕੀਤੇ ਜਾਣ ਨੂੰ ਲੈ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫਤਰ ਪੁੱਜਕੇ ਏ.ਡੀ.ਸੀ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੂੰ ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਮੂਹਿਕ ਤੌਰ ’ਤੇ ਬੰਦੀ ਸਿੱਖ ਰਿਹਾਅ ਕੀਤੇ ਜਾਣ ਵਾਲਾ ਮੰਗ ਪੱਤਰ ਸੌਂਪਿਆ ਗਿਆ।


ਇਸ ਮੌਕੇ ਜ਼ਿਲ੍ਹਾ ਇੰਚਾਰਜ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 75 ਵਰ੍ਹੇ ਬੀਤ ਜਾਣ ਬਾਅਦ ਸਿੱਖਾਂ ਨੂੰ ਬੇਗਾਨੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਸ. ਰੱਖੜਾ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ’ਚ ਬੰਦੀ ਸਿੱਖ ਨਜ਼ਰਬੰਦ ਹਨ, ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜਿਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨਾ ਸਿੱਖਾਂ ਨਾਲ ਲਗਾਤਾਰ ਹੋ ਰਿਹਾ ਵਿਤਕਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਰੋਸ ਮਾਰਚ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 75ਵੇਂ ਅਜ਼ਾਦੀ ਦਿਹਾੜੇ ’ਤੇ ਕੇਂਦਰ ਸਰਕਾਰ ਨੂੰ ਬੰਦੀ ਸਿੱਖ ਰਿਹਾਅ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਨੇ ਅਣਖ ਅਤੇ ਗੈਰ ਨਾਲ ਸ਼ਹਾਦਤਾਂ ਦਿੱਤੀਆਂ, ਪਰ ਅਫਸੋਸ ਹੈ ਕਿ ਅਜ਼ਾਦ ਦੇਸ਼ ਵਿਚ ਅੱਜ ਸਿੱਖਾਂ ਨਾਲ ਹੀ ਭਾਰੀ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਸੰਵਿਧਾਨਕ ਹੱਕਾਂ ਤੋਂ ਵਾਂਝੇ ਕੀਤੇ ਜਾ ਰਿਹਾ, ਜਦਕਿ ਜੇਲ੍ਹਾਂ ਵਿਚ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਸਿੱਖਾਂ ਨਾਲ ਵਿਤਕਰੇ ਦੀ ਵੱਡੀ ਮਿਸਾਲ ਹੈ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੇਂਦਰ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੱਖ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਅੱਜ ਸ਼ੋ੍ਰਮਣੀ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ ਕਿ ਬੰਦੀ ਸਿੱਖ ਤੁਰੰਤ ਰਿਹਾਅ ਕੀਤੇ ਜਾਣ ਤਾਂ ਕਿ ਸਿੱਖਾਂ ਅੰਦਰ ਵਿਤਕਰੇ ਦਾ ਅਹਿਸਾਸ ਨਾ ਪਨਪੇ।


ਰੋਸ ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਹਲਕਾ ਸਨੌਰ ਅਤੇ ਘਨੌਰ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਦਿਹਾਤੀ ਪ੍ਰਧਾਨ ਬੀ.ਸੀ. ਵਿੰਗ ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਕੰਵਲਜੀਤ ਸਿੰਘ ਗੋਨਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਮੈਨੇ. ਗੁਰਲਾਲ ਸਿੰਘ ਬਹਾਦਰਗੜ੍ਹ, ਮੈਨੇ. ਜਗਦੀਸ਼ ਸਿੰਘ ਗੁ. ਕਰਹਾਲੀ ਸਾਹਿਬ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਡਾਇਰੈਕਟਰ ਚਮਕੌਰ ਸਿੰਘ ਅਤੇ ਸਮੂਹ ਸਟਾਫ, ਜਥੇਦਾਰ ਹਰਬੰਸ ਸਿੰਘ ਲੰਗ, ਪ੍ਰਧਾਨ ਭਾਟ ਸਭਾ ਰਵਿੰਦਰਪਾਲ ਸਿੰਘ ਰਿੰਕੂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ, ਵਰਕਰਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਢਾਡੀ, ਕਵੀਸਰੀ, ਕੀਰਤਨੀ ਅਤੇ ਪ੍ਰਚਾਰਕ ਸਾਹਿਬਾਨ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਆਦਿ ਸ਼ਾਮਲ ਸਨ।


ਪ੍ਰਸ਼ਾਸਨਿਕ ਅਧਿਕਾਰੀ ਦੇਰ ਨਾਲ ਪੁੱਜੇ, ਡੀਸੀ ਦਫਤਰ ਦੇ ਬਾਹਰ ਦਿੱਤਾ ਧਰਨਾ

ਰੋਸ ਮਾਰਚ ਤੋਂ ਬਾਅਦ ਮੰਗ ਪੱਤਰ ਦੇਣ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਧਰਨਾ ਦਿੱਤਾ ਗਿਆ। ਵਫਦ ਦੇ ਡੀਸੀ ਦਫਤਰ ਪੁੱਜਣ ਮੌਕੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਾ ਮਿਲਣ ਤੋਂ ਬਾਅਦ ਰੋਸ ਵਿਚ ਆਏ ਆਗੂ ਸਾਹਿਬਾਨ ਨੇ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਜੇ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੰਗ ਪੱਤਰ ਦੇਣ ਨਾ ਪੁੱਜਿਆ ਤਾਂ ਰੋਸ ਵਜੋਂ ਮੁੱਖ ਮਾਰਗੀ ਸੜਕ ਨੂੰ ਜਾਮ ਕੀਤਾ ਜਾਵੇਗਾ। ਇਸ ਉਪਰੰਤ ਏਡੀਸੀ ਗੁਰਪ੍ਰੀਤ ਥਿੰਦ ਪੁੱਜੇ ਜਿਨ੍ਹਾਂ ਨੇ ਵਫਦ ਪਾਸੋਂ ਮੰਗ ਪੱਤਰ ਸੌਂਪਿਆ।


Story You May Like