The Summer News
×
Monday, 20 May 2024

ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਅਗਸਤ | ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਦਾ ਆਧਾਰ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਮੱਖੀ, ਆਪਣੇ ਸਾਥੀਆਂ ਸਮੇਤ ਆਪ ਪਾਰਟੀ ਵਿਚ ਸ਼ਾਮਲ ਹੋ ਗਏ।


ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਨਾਮਨ ਕੀਤਾ ਜਾਵੇਗਾ ਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।


ਉਨਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਦਾ ਸਕੀਮਾਂ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਕਾਰਨ ਹੀ ਰਵਾਇਤੀ ਪਾਰਟੀ ਦੇ ਆਗੂ, ਵਰਕਰ ਤੇ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।


ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਉਪਰੰਤ ਪ੍ਰਦੀਪ ਕੁਮਾਰ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੇ ਕੰਮ ਕਰਵਾ ਰਹੇ ਹਨ।

Story You May Like