Naturals आइसक्रीम के संस्थापक रघुनंदन कामथ का 75 वर्ष की आयु में हुआ निधन
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ 75,768 ਪੋਸਟਾਂ
ਬੀ.ਐਸ.ਐਫ਼., ਸੀ.ਆਈ.ਐਸ.ਐਫ਼, ਸੀ.ਆਰੀ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼.ਅਤੇ ਐਨ.ਆਈ.ਏ. ਲਈ ਕੱਢੀਆਂ ਹਨ। ਜਿਨ੍ਹਾਂ ਨੇ ਇਨ੍ਹਾਂ ਪੋਸਟਾਂ ਲਈ ਰਜਿਸਟ੍ਰੇਸ਼ਨ ਵੈਬਸਾਈਟ (https://ssc.nic.in) ’ਤੇ ਕਰ ਲਈ ਹੈ, ਉਨ੍ਹਾਂ ਦੀ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਚੱਲ ਰਹੀ ਹੈ । ਇਨ੍ਹਾਂ ਪੋਸਟਾਂ ਲਈ ਫਿਜ਼ੀਕਲ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.in) ’ਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ, ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09:30 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ , ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।