The Summer News
×
Saturday, 27 April 2024

ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ, ਪਨਬਸ ਕੰਟੈ੍ਰਕਟ ਵਰਕਰ ਯੂਨੀਅਨ ਵਲੋਂ ਰਾਜ ਪੱਧਰੀ ਆਜ਼ਾਦੀ ਸਮਾਗਮ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਜਾਵੇਗਾ ਵਿਰੋਧ

ਲੁਧਿਆਣਾ, 14 ਅਗਸਤ। ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ, ਪਨਬਸ ਕੰਟੈ੍ਰਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 14 ਤੋਂ 16 ਅਗਸਤ ਤੱਕ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ, ਪਨਬਸ ਕੰਟੈ੍ਰਕਟ ਵਰਕਰ ਯੂਨੀਅਨ ਵੱਲੋਂ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆ ਝੰਡੀਆ ਨਾਲ ਵਿਰੋਧ ਕਰਦਿਆਂ ਉਹਨਾਂ ਨੂੰ ਸਵਾਲ ਪੁੱਛੇ ਜਾਣਗੇ। ਉਹਨਾਂ ਨੇ ਦੱਸਿਆ ਕਿ ਯੂਨੀਅਨ ਨੇ ਇਹ ਪ੍ਰੋਗਰਾਮ ਕਾਫ਼ੀ ਸਮਾਂ ਪਹਿਲਾਂ ਐਲਾਨ ਕਰ ਦਿੱਤਾ ਗਿਆ ਸੀ, ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦਿੱਤਾ ਗਿਆ। ਜਿਸ ਦੇ ਚਲਦਿਆ ਯੂਨੀਅਨ ਨੇ ਤਿੰਨ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਯੂਨੀਅਨ ਦੇ ਸਾਰੇ ਮੈਂਬਰ ਕਾਲੇ ਕੱਪੜੇ ਪਹਿਨ ਕੇ ਸਰਕਾਰ ਦਾ ਵਿਰੋਧ ਪ੍ਰਦਰਸ਼ਨ ਕਰਨਗੇ ਤੇ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਝੰਡਾ ਲਹਿਰਾਉਣ ਦੇ ਸਮਾਗਮ ਦਾ ਕਾਲੀਆ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।


Story You May Like