The Summer News
×
Sunday, 16 June 2024

20 ਦਿਨ ਪਹਿਲਾਂ ਵਿਦੇਸ਼ ਗਏ ਪੰਜਾਬੀ ਨੇ ਤੋੜਿਆ ਦਮ

ਤਰਨਤਾਰਨ : ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀ ਵਿੰਡ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਰਹਿਣ ਵਾਲੇ (32 ਸਾਲਾ) ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਦੀ ਵਿਦੇਸ਼ (ਪੁਰਤਕਾਲ) ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੂੰ ਅਜੇ ਵਿਦੇਸ਼ ਵਿੱਚ ਗਏ ਤਕਰੀਬਨ 20 ਦਿਨ ਹੀ ਹੋਏ ਸਨ ਅਤੇ ਇਸ ਦੌਰਾਨ ਹਰਵਿੰਦਰ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਅਤੇ ਕੱਲ ਬਦ ਦੁਪਹਿਰ ਉਸਦੀ ਮੌਤ ਹੋ ਗਈ ।


ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਅਜੇ ਵਿਦੇਸ਼ ਗਏ 20 ਦਿਨ ਹੀ ਹੋਏ ਸਨ ਕਿ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਅਤੇ ਕੱਲ 22 ਮਈ ਦੀ ਦੁਪਹਿਰ ਉਸ ਦੀ ਅਚਾਨਕ ਮੌਤ ਹੋ ਗਈ ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਆਪਣੇ ਪਰਿਵਾਰ ਦੀ ਖਾਤਰ ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਵਿੱਚ ਗਿਆ ਸੀ ਪਰੰਤੂ ਉਸਦਾ ਇਸ ਤਰਾਂ ਪਰਿਵਾਰ ਨੂੰ ਛੱਡ ਕੇ ਚਲੇ ਜਾਣਾ ਉਹਨਾਂ ਲਈ ਵੱਡਾ ਘਾਟਾ ਹੈ ਉੱਥੇ ਹੀ ਇਸ ਮੌਕੇ ਮ੍ਰਿਤਕ ਦੀ ਪਤਨੀ ਪਵਨਦੀਪ ਕੌਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਸ ਦੇ ਪਤੀ ਦੀ ਲਾਸ਼ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਵਿੰਦਰ ਸਿੰਘ ਦਾ ਸੰਸਕਾਰ ਕੀਤਾ ਜਾ ਸਕੇ । ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦੀ ਬੁਨਿਆਦੀ ਸਹੂਲਤਾਂ ਦਵਾਈਆਂ ਜਾਣ ।

Story You May Like