The Summer News
×
Monday, 20 May 2024

ਰਛਪਾਲ ਸਿੰਘ ਭਾਜਪਾ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਦੇ ਨਿੱਜੀ ਸਕੱਤਰ ਨਿਯੁਕਤ

ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਰਾਜਸੀ ਸਕੱਤਰ ਰਹਿ ਚੁੱਕੇ ਰਛਪਾਲ ਸਿੰਘ


ਲੁਧਿਆਣਾ,28 ਜਨਵਰੀ(ਦਲਜੀਤ ਵਿੱਕੀ)ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਰਾਜਸੀ ਸਕੱਤਰ ਰਹਿ ਚੁੱਕੇ ਰਛਪਾਲ ਸਿੰਘ ਵੱਲੋਂ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਨੂੰ ਜੁਆਇੰਨ ਕਰ ਲਿਆ ਗਿਆ ਹੈ ਅਤੇ ਰਛਪਾਲ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਉਣਗੇ। 


ਇਸ ਸਬੰਧੀ ਪਰਮਿੰਦਰ ਸਿੰਘ ਬਰਾੜ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਛਪਾਲ ਸਿੰਘ ਇਕ ਮਿਹਨਤੀ ਸ਼ਖ਼ਸੀਅਤ ਦੇ ਮਾਲਕ ਹਨ ਜਿਨ੍ਹਾਂ ਦੇ ਆਉਣ ਨਾਲ ਸਾਡੀ ਟੀਮ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਰਛਪਾਲ ਸਿੰਘ ਵੱਲੋਂ ਭਾਜਪਾ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

Story You May Like