The Summer News
×
Tuesday, 21 May 2024

ਲੁਧਿਆਣਾ 'ਚ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਲੁੱਟੀ ਸਵਿਫਟ ਕਾਰ

ਲੁਧਿਆਣਾ : ਲੁਧਿਆਣਾ ਵਿੱਚ ਬੰਦੂਕ ਦੀ ਨੋਕ 'ਤੇ ਸਵਿਫਟ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਚੰਡੀਗੜ੍ਹ ਤੋਂ ਵਾਪਸ ਆ ਰਿਹਾ ਸੀ। ਦੁੱਗਰੀ ਓਵਰਬ੍ਰਿਜ ਤੇ 3 ਅਣਪਛਾਤੇ ਲੁਟੇਰਿਆਂ ਨੇ ਇਕ ਨੌਜਵਾਨ ਤੋਂ ਬੰਦੂਕ ਦੀ ਨੋਕ 'ਤੇ ਸਵਿਫਟ ਕਾਰ ਖੋਹ ਲਈ। ਇਸ ਦੇ ਨਾਲ ਹੀ ਲੁਟੇਰਿਆਂ ਨੇ ਨੌਜਵਾਨ ਤੋਂ ਮੋਬਾਈਲ, ਨਕਦੀ ਅਤੇ ਹੋਰ ਕੀਮਤੀ ਸਾਮਾਨ ਵੀ ਖੋਹ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ।


ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਇਫਰਾਨ ਮੁਹੰਮਦ ਨੇ ਪੁਲਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਈਸ਼ਰ ਨਗਰ ਲੁਧਿਆਣਾ ਸਥਿਤ ਆਪਣੇ ਘਰ ਆ ਰਿਹਾ ਸੀ। ਜਦੋਂ ਉਹ ਦੁੱਗਰੀ ਓਵਰਬ੍ਰਿਜ ਕੋਲ ਪਹੁੰਚਿਆ ਤਾਂ 3 ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ 'ਤੇ ਉਸ ਦੀ ਸਵਿਫਟ ਡਿਜ਼ਾਇਰ ਨੰਬਰ (ਪੀਬੀ-26-ਜੀ-9933) ਅਤੇ ਉਸ ਦੀ ਓਪੋ ਅਤੇ ਉਸ ਦੀ ਘੜੀ ਖੋਹ ਲਈ। ਇੰਨਾ ਹੀ ਨਹੀਂ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਵੀ ਕੀਤੀ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Story You May Like