The Summer News
×
Friday, 17 May 2024

ਸਲਮਾਨ ਖਾਨ ਨੇ ਕੀਤੇ ਸਨ ਪੈਸੇ offer, ਤੋੜਾਂਗੇ ਉਸਦਾ ਹੰਕਾਰ - lawrence bishnoi

ਚੰਡੀਗੜ੍ਹ –   ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਦਾ ਇੱਕ ਇੰਟਰਵਿਊ ਵਾਇਰਲ ਹੋ ਰਿਹਾ ਹੈ। ਇੰਟਰਵਿਊ ਦੌਰਾਨ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਧਮਕੀ ਦਿੱਤੀ ਹੈ। ਲਾਰੇਂਸ ਨੇ ਬਾਲੀਵੁੱਡ ਦੇ ਅਦਾਕਾਰ ਸਲਮਾਨ ਖਾਨ ਨੂੰ ਵੀ ਉਸ ਨੇ ਟੀਵੀ ਇੰਟਰਵਿਊ ਦੌਰਾਨ ਕਿਹਾ ਕਿ ਉਸ ਦਾ ਹੰਕਾਰ ਤੋੜਾਗੇ। ਉਨ੍ਹਾਂ ਕਿਹਾ ਕਿ ਸਲਮਾਨ ਖਾਨ ਨੂੰ ਕਾਲੇ ਹਿਰਨ ਨੂੰ ਮਾਰਨ ਲਈ ਸਾਡੇ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਲਾਰੇਂਸ ਨੇ ਕਿਹਾ ਕਿ ਉਨ੍ਹਾਂ ਨੂੰ ਸਲਮਾਨ ਖਿਲਾਫ ਕਾਫੀ ਗੁੱਸਾ ਹੈ। ਗੈਂਗਸਟਰ ਨੇ ਕਿਹਾ ਕਿ ਰਾਜਸਥਾਨ ਦੇ ਬੀਕਾਨੇਰ 'ਚ ਸਾਡੇ ਸਮਾਜ ਦਾ ਮੰਦਰ ਹੈ, ਉਹ ਚਾਹੁੰਦਾ ਹੈ ਕਿ ਉਹ ਉੱਥੇ ਆ ਕੇ ਮੁਆਫੀ ਮੰਗੇ। ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਸਲਮਾਨ ਖਾਨ ਨੇ ਆਪਣੇ ਸਮਾਜ ਦੇ ਲੋਕਾਂ ਨੂੰ ਪੈਸੇ ਦੀ ਪੇਸ਼ਕਸ਼ ਵੀ ਕੀਤੀ ਸੀ।


2018 ਤੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਸਲਮਾਨ ਖਾਨ


2018 ਵਿੱਚ ਪਹਿਲੀ ਵਾਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਦੋਂ ਤੋਂ ਲੈ ਕੇ ਅੱਜ ਤੱਕ ਉਹ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਰਿਹਾ ਹੈ। ਦੱਸ ਦੇਈਏ ਕਿ ਸਲਮਾਨ ਖਾਨ 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ ਵਿੱਚ ਸ਼ਾਮਲ ਸਨ। ਇਸ ਤੋਂ ਪਹਿਲਾਂ 2022 'ਚ ਉਨ੍ਹਾਂ ਨੇ ਸਲਮਾਨ ਖਾਨ ਨੂੰ ਚਿੱਠੀ 'ਚ ਧਮਕੀ ਦਿੱਤੀ ਸੀ।


 

Story You May Like