The Summer News
×
Saturday, 18 May 2024

ਐਸ.ਡੀ.ਪੀ. ਵਿੱਚ ਮਨਾਇਆ “ਵਣ ਮਹੋਤਸਵ ਹਫ਼ਤਾ”

ਲੁਧਿਆਣਾ : ਐਸ.ਡੀ.ਪੀ. ਸੀਨੀਅਰ ਸੈਕੰਡਰੀ ਸਕੂਲ, ਹਜ਼ੂਰੀ ਰੋਡ ਵਿਖੇ “ਵਾਤਾਵਰਨ ਹਫ਼ਤਾ” ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਵਿੱਚ ਬੂਟੇ ਲਗਾਏ। ਇਸ ਮੌਕੇ ਫੁੱਲਦਾਨ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਐਸਡੀਪੀ ਸਭਾ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਨੇ ਇਸ ਕਾਰਜ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਜਿਊਣ ਲਈ ਸਵੱਛ ਅਤੇ ਹਰਿਆ ਭਰਿਆ ਵਾਤਾਵਰਨ ਸਿਰਜਣ ਲਈ ਅਜਿਹੀਆਂ ਗਤੀਵਿਧੀਆਂ ਜ਼ਰੂਰੀ ਕਦਮ ਹਨ।


ਪਿ੍ੰਸੀਪਲ ਜਸਵੀਰ ਸਿੰਘ ਚੌਹਾਨ ਨੇ ਸਕੂਲ ਕੈਂਪਸ ਨੂੰ ਹਰਿਆ ਭਰਿਆ ਰੱਖਣ ਲਈ ਵਿਸ਼ੇਸ਼ ਤੌਰ ‘ਤੇ ਨਵੇਂ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਿਹਾ |


Story You May Like