ਮੁਖਤਾਰ ਅੰਸਾਰੀ ਦਾ ਅੱਜ ਗਾਜ਼ੀਪੁਰ ਦੇ ਕਾਲੀ ਬਾਗ 'ਚ ਕੀਤਾ ਜਾਵੇਗਾ ਅੰਤਿਮ ਸਸਕਾਰ
ਚੈਕਮੇਟ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਕੀਤੀ ਜਾਵੇਗੀ ਭਰਤੀ
ਮਾਨਸਾ, 06 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 8 ਅਗਸਤ, 2022 ਨੂੰ ਚੈਕਮੇਟ ਸਕਿਊਰਟੀ ਸਰਵਿਸਿਜ ਪ੍ਰਾਈਵੇਟ ਲਿਮਿਟੇਡ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਘੱਟੋ ਘੱਟ ਯੋਗਤਾ 10ਵੀਂ ਅਤੇ 12ਵੀਂ ਪਾਸ ਲੜਕਿਆਂ ਦੀ ਜ਼ਰੂਰਤ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 35 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 7 ਇੰਚ, ਭਾਰ 50 ਕਿਲੋ ਹੋਣਾ ਚਾਹੀਦਾ ਹੈ। ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500/- ਤੋਂ 25000/- ਰੁਪਏ ਦਿੱਤੀ ਜਾਵੇਗੀ। ਕੰਮ ਕਰਨ ਦਾ ਸਥਾਨ ਪੰਜਾਬ ਵਿੱਚ ਕਿਸੇ ਵੀ ਜਗ੍ਹਾ ’ਤੇ ਹੋ ਸਕਦਾ ਹੈ।