The Summer News
×
Monday, 13 May 2024

ਪੰਜਾਬ ‘ਚ ਅਦਾਲਤ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਮੋਗਾ: ਮੋਗਾ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਅੱਜ ਉਸ ਸਮੇਂ ਮਾਹੌਲ ਵਿਗੜ ਗਿਆ ਜਦੋਂ ਦੋ ਗੁੱਟਾਂ ਵਿਚਾਲੇ ਅੰਨ੍ਹੇਵਾਹ ਫਾਇਰਿੰਗ ਹੋ ਗਈ। ਸੂਤਰਾਂ ਮੁਤਾਬਕ ਇਹ ਮਾਮਲਾ ਗੈਂਗ ਵਾਰ ਦਾ ਹੋ ਸਕਦਾ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਇਹ ਘਟਨਾ ਮੋਗਾ ਕਚਹਿਰੀ ਦੇ ਬਾਹਰ ਪਾਰਕਿੰਗ ਕੋਲ ਵਾਪਰੀ। ਫਿਲਹਾਲ ਪੁਲਸ ਮੌਕੇ ‘ਤੇ ਮੌਜੂਦ ਹੈ।ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਇਸ ਦੌਰਾਨ ਕਈ ਰਾਊਂਡ ਫਾਇਰ ਵੀ ਹੋਏ। ਫਿਲਹਾਲ ਇਸ ਗੋਲੀਬਾਰੀ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਜਦਕਿ ਇਕ ਕਾਰ ਦਾ ਸ਼ੀਸ਼ਾ ਟੁੱਟ ਗਿਆ ਹੈ।


Story You May Like