The Summer News
×
Friday, 17 May 2024

ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 234 ਅੰਕ ਵਧਿਆ, ਨਿਫਟੀ ਵੀ ਮਜ਼ਬੂਤ

ਦਿੱਲੀ , 17 ਜਨਵਰੀ : ਰਿਲਾਇੰਸ ਇੰਡਸਟਰੀਜ਼, ਐਚ.ਡੀ.ਐਫ.ਸੀ. ਬੈਂਕ ਅਤੇ ਐਚ.ਡੀ.ਐਫ.ਸੀ. ਦੇ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਬਾਜ਼ਾਰ ਮਜ਼ਬੂਤੀ ਨਾਲ ਖੁੱਲ੍ਹਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 234.16 ਅੰਕ ਵਧ ਕੇ 60,327.13 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 64.5 ਅੰਕਾਂ ਦੇ ਵਾਧੇ ਨਾਲ 17,959.35 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।


ਹਿੰਦੁਸਤਾਨ ਯੂਨੀਲੀਵਰ, ਐਚਸੀਐਲ ਟੈਕ, ਐਲਐਂਡਟੀ, ਐਨਟੀਪੀਸੀ, ਟਾਟਾ ਮੋਟਰਜ਼, ਅਲਟਰਾਟੈਕ ਸੀਮੈਂਟ, ਏਸ਼ੀਅਨ ਪੇਂਟਸ, ਆਈਟੀਸੀ ਅਤੇ ਕੋਟਕ ਮਹਿੰਦਰਾ ਬੈਂਕ ਸੈਂਸੈਕਸ ਪੈਕ ਵਿੱਚ ਲਾਭਕਾਰੀ ਸਨ। ਦੂਜੇ ਪਾਸੇ ਬਜਾਜ ਫਾਈਨਾਂਸ, ਇੰਡਸਇੰਡ ਬੈਂਕ, ਟਾਟਾ ਸਟੀਲ, ਮਹਿੰਦਰਾ ਐਂਡ ਮਹਿੰਦਰਾ, ਆਈਸੀਆਈਸੀਆਈ ਬੈਂਕ ਘਾਟੇ ਨਾਲ ਕਾਰੋਬਾਰ ਕਰ ਰਹੇ ਹਨ।

Story You May Like