ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
CM ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਡੇ ਸਾਹਮਣੇ ਪੁਖਤਾ ਸਬੂਤ ਪੇਸ਼ ਕੀਤੇ। ਅਸੀਂ ਅਜਿਹੇ ਬਿਆਨ ਦੇਖੇ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਗੋਆ ਚੋਣਾਂ ਲਈ ਪੈਸਾ ਭੇਜਿਆ ਗਿਆ ਸੀ।
ਅਦਾਲਤ ਨੇ ਕਿਹਾ ਕਿ ਸਰਕਾਰੀ ਗਵਾਹਾਂ ਦੇ ਬਿਆਨ ਕਿਵੇਂ ਦਰਜ ਕੀਤੇ ਗਏ ਇਸ 'ਤੇ ਸ਼ੱਕ ਕਰਨਾ ਅਦਾਲਤ ਅਤੇ ਜੱਜ ਨੂੰ ਬਦਨਾਮ ਕਰਨ ਦੇ ਬਰਾਬਰ ਹੈ। ਇਹ 100 ਸਾਲ ਪੁਰਾਣਾ ਕਾਨੂੰਨ ਹੈ, ਨਾ ਕਿ ਇੱਕ ਸਾਲ ਪੁਰਾਣਾ ਕਾਨੂੰਨ ਜਿਸ ਦੀ ਦੁਰਵਰਤੋਂ ਪਟੀਸ਼ਨਕਰਤਾ ਨੂੰ ਫਸਾਉਣ ਲਈ ਕੀਤੀ ਗਈ ਸੀ।