ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿਖੇ ਕੀਤੀਆਂ ਤੂਫਾਨੀ ਮੀਟਿੰਗਾਂ, ਲੋਕਾਂ ਨੇ ਜਿੱਤ ਦਾ ਦਵਾਇਆ ਭਰੋਸਾ
ਸੀ਼੍ ਗੁਰੂ ਹਰਗੋਬਿੰਦ ਪਬਲਿਕ ਸਕੂਲ ਦਾ ਪੰਜਵੀਂ ਦਾ ਨਤੀਜਾ ਸਾ਼ਨਦਾਰ
ਲੁਧਿਆਣਾ, (ਵਿਜੈ ਵਰਮਾ) ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ 5ਵੀ ਸੇ਼੍ਣੀ ਦੇ ਨਤੀਜਿਆਂ 'ਚ ਸ਼੍ਰੀ ਹਰਗੋਬਿੰਦ ਪਬਲਿਕ ਸਕੂਲ ਮੋਤੀ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ। ਸਾਰੇ ਵਿਦਿਆਰਥੀ ਚੰਗੇ ਨੰਬਰ ਲੈਕੇ ਪਾਸ ਹੋਏ ਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਅਗਲੀਆਂ ਪ੍ਰੀਖਿਆਵਾਂ 'ਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਅਤੇ ਪੰਜਵੀਂ ਜਮਾਤ ਦੇ ਇੰਚਾਰਜ ਮੈਡਮ ਸ਼ੁਭਲਤਾ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।