The Summer News
×
Friday, 03 May 2024

ਪੁੱਤ ਆਪ 'ਚ ਵਿਧਾਇਕ, ਪਿਤਾ ਬਸਪਾ ਤੋਂ ਐਲਾਨਿਆ ਗਿਆ ਉਮੀਦਵਾਰ

2024 ਦੀਆਂ ਲੋਕ ਸਭਾ ਚੋਣਾਂ 'ਚ ਸਿਆਸੀ ਤੜਕਾ ਲਗਾਇਆ ਜਾ ਰਿਹਾ ਹੈ। ਕਿਉਂਕਿ ਜਲਾਲਬਾਦ ਤੋਂ ਆਪ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਹੁਣ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹੁਣੇ 2 ਦਿਨ ਪਹਿਲਾਂ ਹੀ ਵਿਧਾਇਕ ਦੇ ਪਿਤਾ ਨੂੰ ਬਹੁਜਨ ਸਮਾਜ ਪਾਰਟੀ 'ਚ ਸ਼ਮਿਲ ਹੋਏ ਸਨ।


ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਆਖਰੀ ਫ਼ੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾਵੇਗਾ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ ਖੁਦ ਸਮਾਜਿਕ ਅਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਸਪੱਸ਼ਟ ਹੋ ਜਾਵੇਗਾ।

Story You May Like