The Summer News
×
Tuesday, 21 May 2024

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵਲੋਂ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਪਰ ਚੱਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 6 ਸਤੰਬਰ| ਡਾ. ਰੂਹੀ ਦੁੱਗ, ਆਈ.ਏ.ਐਸ., ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਪਰ ਚੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ (ਪੀ.ਐਮ.ਏ.ਜੇ.ਏ.ਵਾਈ) ਦੇ ਸਬੰਧ ਵਿੱਚ ਗੈਰ ਸਰਕਾਰੀ ਸੰਸਥਾਵਾਂ ਪਾਸੋਂ ਸਕਿੱਲ / ਆਜੀਵੀਕਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਮੰਗ ਕੀਤੀ ਜਾਂਦੀ ਹੈ।


ਵਧੇਰੇ ਜਾਣਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਲਈ ਲੋੜੀਂਦੀਆਂ ਸ਼ਰਤਾਂ ਸਬੰਧੀ ਦਫਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਡਾ.ਬੀ.ਆਰ. ਅੰਬੇਦਕਰ ਭਵਨ, ਸ਼੍ਰੀ ਮੁਕਤਸਰ ਸਾਹਿਬ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


ਗੈਰ ਸਰਕਾਰੀ ਸੰਸਥਾਵਾਂ ਇਹ ਪ੍ਰੋਜੈਕਟ ਹਰ ਪੱਖੋਂ ਮੁਕੰਮਲ ਕਰਦੇ ਹੋਏ 10 ਦਿਨ ਦੇ ਅੰਦਰ ਸਬਮਿਟ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਹਦਾਇਤ ਕੀਤੀ  ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਵਿਭਾਗੀ ਸਕੀਮਾਂ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ (ਪੀ.ਐਮ.ਏ.ਜੇ.ਏ.ਵਾਈ) ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਸਬੰਧਿਤ ਆਜੀਵੀਕਾ ਪ੍ਰੋਜੈਕਟ ਬਣਾਉਣ ਤੇ ਜੋਰ ਦੇਣ।  

Story You May Like