The Summer News
×
Thursday, 02 May 2024

ਵਿਧਵਾ ਔਰਤ ਵਲੋਂ ਲਗਾਏ ਜਬਰ-ਜ਼ਿਨਾਹ ਦੇ ਦੋਸ਼ਾਂ ‘ਤੇ ਬੋਲੇ ‘ਸਿਮਰਜੀਤ ਬੈਂਸ’, ਦਿੱਤਾ ਇਹ ਬਿਆਨ

ਲੁਧਿਆਣਾ ਦੀ ਇਕ ਵਿਧਵਾ ਔਰਤ ਵੱਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਗੰਭੀਰ ਦੋਸ਼ ਲਗਾਉਣ ਦੇ ਮਾਮਲੇ ਵਿੱਚ ਮੋਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦਰਅਸਲ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਲੋਕ ਇਨਸਾਫ਼ ਪਾਰਟੀ ਦੀ ਚੜ੍ਹਤ ਤੋਂ ਇੰਨੇ ਘਬਰਾ ਗਏ ਹਨ|



ਲੁਧਿਆਣਾ – ਲੁਧਿਆਣਾ ਦੀ ਇਕ ਵਿਧਵਾ ਔਰਤ ਵੱਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਗੰਭੀਰ ਦੋਸ਼ ਲਗਾਉਣ ਦੇ ਮਾਮਲੇ ਵਿੱਚ ਮੋਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦਰਅਸਲ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਲੋਕ ਇਨਸਾਫ਼ ਪਾਰਟੀ ਦੀ ਚੜ੍ਹਤ ਤੋਂ ਇੰਨੇ ਘਬਰਾ ਗਏ ਹਨ ਕਿ ਉਹ ਇਸ ਤਰ੍ਹਾਂ ਦੀ ਗੰਦੀ ਸਿਆਸਤ ਕਰਨ ਲੱਗੇ ਹਨ ਪਰ ਉਹ ਅਜਿਹੀਆਂ ਗਿੱਦੜ ਧਮਕੀਆਂ ਤੋਂ ਕਦੇ ਵੀ ਡਰਨ ਵਾਲੇ ਨਹੀਂ ਹਨ।


ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣ ਦੌਰਾਨ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਜਾਣਦੇ ਹਨ ਕਿ ਸਮੱਸਿਆਵਾਂ ਵਿੱਚ ਘਿਰੇ ਪੰਜਾਬ ਨੂੰ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਨੇ ਇਕ ਵੱਡਾ ਜਿਹਾਦ ਛੇੜਿਆ ਹੈ ਤੇ ਇਸ ਸੰਘਰਸ਼ ਵਿੱਚ ਭਾਵੇਂ ਲੱਖ ਰੋੜ੍ਹੇ ਅਟਕਾਏ ਜਾਣ ਪਰ ਵਿਰੋਧੀਆਂ ਦੇ ਮਾੜੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ ਕਿਉਂਕਿ ਸਮੁੱਚੇ ਪੰਜਾਬ ਦੇ ਵਸਨੀਕ ਉਨ੍ਹਾਂ ਦੇ ਕਿਰਦਾਰ ਨੂੰ ਜਾਣਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸ਼ਿਕਾਇਤ ਪੜ੍ਹ ਕੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਉਸ ਦੀ ਮਨਸ਼ਾ ਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਵੀ ਅਜਿਹੇ ਕਈ ਝੂਠੇ ਮਾਮਲੇ ਦਰਜ ਹੋਏ ਹਨ ਤੇ ਇਹ ਮਾਮਲਾ ਵੀ ਸਰਾਸਰ ਝੂਠਾ ਹੈ।


Story You May Like