The Summer News
×
Sunday, 05 May 2024

ਬੱਚਿਆਂ ਦੇ ਆਧਾਰ ਡੇਟਾ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਸਖਤ ਹੁਕਮ!

ਬੱਚਿਆਂ ਦੇ ਆਧਾਰ ਡਾਟਾ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਸਖਤ ਹੁਕਮ ਜਾਰੀ ਕਰ ਦਿੱਤਾ ਗਿਆ[ ਲਾਪਰਵਾਹੀ ਕਰਨ ਵਾਲੇੇ ਅਧਿਆਪਕਾਂ ਖਿਲਾਫ ਕਾਰਵਾਈ ਹੋਵੇਗੀ। ਦਰਅਸਲ ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਤੋਂ ਵੱਖ-ਵੱਖ ਉਦੇਸ਼ਾਂ ਲਈ ਲਏ ਗਏ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ 'ਤੇ ਨਸ਼ਰ ਨਹੀਂ ਕੀਤਾ ਜਾਵੇਗਾ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਪੱਤਰ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਜਾਰੀ ਕੀਤਾ ਗਿਆ ਹੈ।


ਦੱਸ ਦਈਏ ਕਿ ਵਿਭਾਗ ਦੀ ਕੋਸ਼ਿਸ਼ ਹੈ ਕਿ ਬੱਚਿਆਂ ਜਾਂ ਕਿਸੇ ਹੋਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ, ਪਰਿਵਾਰਕ ਮੈਂਬਰਾਂ ਨੂੰ ਸਕੂਲਾਂ ਨੂੰ ਆਧਾਰ ਨਾਲ ਸਬੰਧਤ ਜਾਣਕਾਰੀ ਆਸਾਨੀ ਨਾਲ ਪ੍ਰਦਾਨ ਕਰਨੀ ਚਾਹੀਦੀ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਲੋਕ ਆਪਣੇ ਆਧਾਰ ਦੀ ਜਾਣਕਾਰੀ ਦੇਣ ਤੋਂ ਵੀ ਸਕੂਲਾਂ ਤੋਂ ਕੰਨੀ ਕਤਰਾਉਂਦੇ ਸਨ।


ਜ਼ਿਕਰਯੋਗ ਹੈ ਕਿ ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 6 ਦਿਨ ਪਹਿਲਾਂ ਹੀ ਨਵਾਂ ਸੈਸ਼ਨ ਸ਼ੁਰੂ ਹੋਇਆ ਹੈ। ਅਜਿਹੇ ਵਿੱਚ ਕਈ ਸਕੀਮਾਂ ਆਦਿ ਨਾਲ ਸਬੰਧਤ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

Story You May Like