The Summer News
×
Tuesday, 21 May 2024

ਸਮਾਜ ਨੂੰ ਨ+ ਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚਾਉਣ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਹਨ ਸਖਤ ਕਦਮ - ਚੇਅਰਮੈਨ

ਸ੍ਰੀ ਮੁੁਕਤਸਰ ਸਾਹਿਬ ,2 ਫਰਵਰੀ : ਸਮਾਜ ਨੂੰ ਨ+ਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚਾਉਣ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਜੁੜਣ ਲਈ ਜਾਗਰੂਕ ਅਭਿਆਨ ਚਲਾਏ ਜਾ ਰਹੇ ਹਨ, ਇਸ ਗੱਲ ਦਾ ਪ੍ਰਗਟਾਵਾ ਸ੍ਰੀ ਸੁੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ  ਸ੍ਰੀ ਮੁੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਗਿੱਦੜਬਾਹਾ ਬਲਾਕ ਦੇ ਪਿੰਡ ਸੁਖਣਾ ਅਬਲੂ ਵਿਖੇ ਓਪਨ ਜਿੰਮ ਦੇ ਉਦਘਾਟਨ ਮੌਕੇ ਕੀਤਾ। ਉਹਨਾਂ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਪੰਜਾਬ ਵਲੋਂ ਪੰਜਾਬ ਵਿੱਚ  ਖੇਡ ਮੇਲਿਆਂ ਦਾ ਆਯੌਜਨ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਵਰਗ ਨਸ਼ੇ ਵਰਗੀਆਂ ਭੈੜੀਆਂ ਆਦਤ ਤੋਂ ਬਚ ਕੇ ਆਪਣੇ ਆਪ ਨੂੰ ਤੰਦਰੁਸਤ ਤੇ ਰਿਸਟ-ਪੁਸਟ ਰੱਖ ਸਕਣ ਅਤੇ ਆਪਣੇ ਆਪ ਨੂੰ ਖੇਡਾਂ ਨਾਲ ਜੋੜ ਸਕਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਮੋਹਨ ਸਿੰਘ,ਬਲਕਰਨ ਸਿੰਘ,ਕਾਲਾ ਭਲਵਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਜਸਵਿੰਦਰ ਸਿੰਘ , ਪ੍ਰਿੰਸੀਪਲ ਭੁਪਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਖੇਡ ਪ੍ਰੇਮੀ ਮੌਜੂਦ ਸਨ।


 

 

Story You May Like