The Summer News
×
Saturday, 11 May 2024

ਗੰਨਾ ਕਿਸਾਨਾਂ ਨੇ ਤੇਜ਼ ਕੀਤੀ ਹੜਤਾਲ, ਹਾਈਵੇਅ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ

ਜਲੰਧਰ: ਪੰਜਾਬ ਦੇ ਗੰਨਾ ਕਿਸਾਨਾਂ ਵੱਲੋਂ ਰੱਖੜੀ ਦੇ ਮੱਦੇਨਜ਼ਰ ਇੱਕ ਦਿਨ ਦੀ ਛੋਟ ਦੇਣ ਤੋਂ ਬਾਅਦ ਭਲਕੇ ਤੋਂ ਹੋਰ ਤਿੱਖੇ ਰੂਪ ਵਿੱਚ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਨੌਜਵਾਨਾਂ ਦੀ ਮੰਗ ਨੂੰ ਲੈ ਕੇ ਭਲਕੇ ਤੋਂ ਪੂਰਾ ਹਾਈਵੇ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਨਹੀਂ ਜਾਗ ਰਹੀ, ਜਿਸ ਕਾਰਨ ਉਨ੍ਹਾਂ ਨੇ ਹੁਣ ਪੂਰੇ ਹਾਈਵੇਅ ਨੂੰ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 12 ਤਰੀਕ ਨੂੰ ਗੰਨਾ ਕਿਸਾਨਾਂ ਵੱਲੋਂ ਪੂਰੇ ਹਾਈਵੇਅ ਨੂੰ ਜਾਮ ਕੀਤਾ ਜਾਵੇਗਾ। ਸਮੂਹ ਕਿਸਾਨਾਂ ਨੂੰ ਆਪਣੇ ਟਰੈਕਟਰਾਂ ਨਾਲ ਧਰਨੇ ਵਾਲੀ ਥਾਂ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ ਬੀਤੀ 8 ਅਗਸਤ ਤੋਂ ਗੰਨਾ ਕਿਸਾਨ ਆਪਣੇ ਬਕਾਏ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ ਅਤੇ ਫਗਵਾੜਾ ਸ਼ੂਗਰ ਮਿੱਲ ਚੌਕ ਨੇੜੇ ਹਾਈਵੇਅ ਪੂਰੀ ਤਰ੍ਹਾਂ ਜਾਮ ਹੈ। ਇਸ ਦੇ ਨਾਲ ਹੀ ਇਸ ਧਰਨੇ ਨੂੰ ਹੋਰ ਤੇਜ਼ ਕਰਦੇ ਹੋਏ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।


Story You May Like