The Summer News
×
Monday, 20 May 2024

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ’ਚ ਸਵੀਪ ਗਤੀਵਿਧੀਆਂ ਕਰਵਾਈਆਂ

ਪਟਿਆਲਾ, 15 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ, ਸਵੀਪ ਨੋਡਲ ਅਫ਼ਸਰ ਮਹਿੰਦਰਾ ਕਾਲਜ ਪ੍ਰੋ ਹਰਦੀਪ ਸਿੰਘ ਅਤੇ ਸਵੀਪ ਟੀਮ ਵੱਲੋਂ  ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਵਿਚ ਵਧ ਚੜ ਕੇ ਭਾਗ ਲੈਣ ਅਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਪ੍ਰੇਰਤ ਕੀਤਾ ਗਿਆ।



  ਇਸ ਨਾਲ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਆਨ ਲਾਇਨ ਐਪਸ-ਵੋਟਰ ਹੈਲਪ ਲਾਈਨ ਐਪ, ਸਕਸ਼ਮ ਐਪ, ਸੀ ਵਿਜਲ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ  ਵਿਦਿਆਰਥੀਆਂ ਨੂੰ ਇਹ ਅਪੀਲ ਵੀ ਕੀਤੀ ਕੇ ਉਹ ਆਪਣੇ ਨੇੜਲੇ ਘਰਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਜਿਸ ਨਾਲ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਿੱਚ ਵਾਧਾ ਕੀਤਾ ਜਾ ਸਕੇ। ਕਾਲਜ ਵਿਖੇ ਹਿਊਮਨ ਚੈਨ, ਵੋਟਰ ਪ੍ਰਣ ਅਤੇ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ ।



  ਪ੍ਰੋਗਰਾਮ ਦੌਰਾਨ ਲੋਕ ਸਭਾ ਚੋਣਾਂ ਦਾ ਸੈਲਫੀ ਸਟੈਂਡ ਵਿਦਿਆਰਥੀਆਂ ਵਿਚ ਖਿੱਚ ਦਾ ਕੇਂਦਰ ਰਿਹਾ ਜਿਥੇ ਵਿਦਿਆਰਥੀਆਂ ਨੇ ਸੈਲਫੀਆ ਖਿੱਚੀਆਂ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿਚ ਯੋਗਦਾਨ ਪਾਉਣ ਲਈ ਇਹ ਸੈਲਫੀਆ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਸਵੀਪ ਟੀਮ ਵੱਲੋਂ ਸ਼ਹਿਰ ਦੇ ਬੱਸ ਸਟੈਂਡ, ਸਬਜ਼ੀ ਮੰਡੀ, ਰੇਲਵੇ ਸਟੇਸ਼ਨ, ਪਾਰਕਾਂ ਵਿੱਚ ਸਵੀਪ ਗਤੀਵਿਧੀਆਂ ਸਬੰਧੀ ਵਿੱਚ ਪੋਸਟਰ ਲਗਾਏ ਗਏ। ਇਸ ਦੌਰਾਨ ਕਾਲਜ ਪ੍ਰਿੰਸੀਪਲ ਪ੍ਰੋ ਅਮਰਜੀਤ ਸਿੰਘ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ, ਬਰਿੰਦਰ ਸਿੰਘ, ਅਵਤਾਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਸ਼ਾਮਲ ਹੋਏ।

Story You May Like