The Summer News
×
Tuesday, 21 May 2024

ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਵਿੱਚ ਗਦਾਨ ਪਾਉਣ ਤੇ ਲੁਧਿਆਣਾ ਬਲਾਕ 1 ਦੇ ਅਧਿਆਪਕ ਸਨਮਾਨਿਤ

ਲੁਧਿਆਣਾ, 12 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲਾਂ ਦੁਆਰਾ ਦਾਖਲਾ ਮੁਹਿੰਮ ਵਿੱਚ ਪਾਈਆਂ ਨਵੇਕਲੀਆਂ ਪੈੜ੍ਹਾਂ ਲਈ ਸਕੂਲ ਮੁਖੀਆਂ ਤੇ ਸਟਾਫ ਨੂੰ ਪ੍ਰਸ਼ੰਸਾ ਪੱਤਰ ਜਿਲ੍ਹਾ ਸਿੱਖਿਆ ਦਫ਼ਤਰ ਲੁਧਿਆਣਾ ਵਿਖੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ, ਆਪ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਹੋਰਾਂ ਨੇ ਵੰਡ ਕੇ ਮਾਣ ਮਹਿਸੂਸ ਕੀਤਾ।


ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਪੰਜਾਬ ਦੇ ਹਰ ਵਸਨੀਕ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਨਵੇਂ ਵਿਦਿਅਕ ਸ਼ੈਸਨ ਦੌਰਾਨ ਜਿਲ੍ਹਾ ਲੁਧਿਆਣਾ ਚ' ਦੋ ਲੱਖ ਤੋਂ ਜ਼ਿਆਦਾ ਨਵੇਂ ਦਾਖਲੇ ਸਕੂਲ ਮੁਖੀਆਂ ਅਤੇ ਸਟਾਫ ਦੀ ਅਣਥੱਕ ਮਿਹਨਤ ਸਦਕਾ ਕੀਤੇ ਗਏ ਜੋ ਸਾਰੇ ਹੀ ਵਧਾਈ ਦੇ ਪਾਤਰ ਹਨ। ਪੰਜਾਬ ਸਰਕਾਰ ਵੱਲੋਂ ਉਮੀਦ ਕੀਤੀ ਜਾਂਦੀ ਹੈ ਕਿ ਤੁਹਾਡੇ ਦੁਆਰਾ ਇਸੇ ਤਰ੍ਹਾਂ ਹੀ ਮਹਿਨਤ ਅਤੇ ਲਗਨ ਨਾਲ ਕੰਮ ਕਰਕੇ ਅੱਗੇ ਤੋਂ ਵੀ ਜਿਲ੍ਹਾ ਲੁਧਿਆਣਾ ਨੂੰ ਦਾਖਲਾ ਮੁਹਿੰਮ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਵਾਂਗੇ।


ਇਸ ਮੌਕੇ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਮਨਦੀਪ ਸਿੰਘ, ਹਰਮਿੰਦਰ ਸਿੰਘ ਰੋਮੀ ਜਿਲ੍ਹਾ ਸਿੱਖਿਆ ਐਲੀਮੈਂਟਰੀ ਦਫਤਰ ਤੋਂ, ਆਮ ਆਦਮੀ ਪਾਰਟੀ ਵੱਲੋਂ ਚਰਨਪ੍ਰੀਤ ਸਿੰਘ ਲਾਂਬਾ, ਮੋਹਨ ਸ਼ਰਮਾ, ਦਵਿੰਦਰ ਸਿੰਘ ਵਰਮਾ ਮੌਜੂਦ ਸਨ।

Story You May Like