The Summer News
×
Sunday, 19 May 2024

ਤੁਰਕੀ ਅਤੇ ਸੀਰੀਆ 'ਚ ਭੂਚਾਲ ਕਾਰਨ ਭਿਆਨਕ ਤਬਾਹੀ - 195 ਲੋਕਾਂ ਦੀ ਮੌਤ, ਕਈ ਇਮਾਰਤਾਂ ਢਹਿ-ਢੇਰੀ

ਸੋਮਵਾਰ ਤੜਕੇ ਦੱਖਣੀ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਨਾਲ ਸਬੰਧਤ ਘਟਨਾਵਾਂ 'ਚ ਘੱਟੋ-ਘੱਟ 195 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਬਚਾਅ ਕਰਮਚਾਰੀ ਅਜੇ ਵੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਲੱਭ ਰਹੇ ਹਨ।


ਅੰਸ਼ਕ ਤੌਰ 'ਤੇ ਢਹਿ-ਢੇਰੀ ਇਮਾਰਤਾਂ ਦੇ ਅੰਦਰ ਫਸੇ ਲੋਕ ਅਤੇ ਸੜਕ 'ਤੇ ਲੋਕਾਂ ਨੂੰ ਮਦਦ ਲਈ ਚੀਕਦੇ ਦੇਖਿਆ ਗਿਆ। ਭੂਚਾਲ ਦੇ ਝਟਕੇ ਕਾਹਿਰਾ ਤੱਕ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੀਰੀਆ ਦੀ ਸਰਹੱਦ ਤੋਂ ਲਗਭਗ 90 ਕਿਲੋਮੀਟਰ ਦੂਰ ਗਾਜ਼ੀਅਨਟੇਪ ਸ਼ਹਿਰ ਦੇ ਉੱਤਰ ਵਿੱਚ ਸੀ।


ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਟਵੀਟ ਕੀਤਾ ਕਿ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਖੋਜ ਅਤੇ ਬਚਾਅ ਟੀਮਾਂ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ।'''''''''' ਭੂਚਾਲ ਤੋਂ ਬਾਅਦ ਕਰੀਬ ਛੇ ਝਟਕੇ ਮਹਿਸੂਸ ਕੀਤੇ ਗਏ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਲੋਕਾਂ ਨੂੰ ਨੁਕਸਾਨੀਆਂ ਇਮਾਰਤਾਂ ਦਾ ਦੌਰਾ ਕਰਨ ਤੋਂ ਬਚਣ ਲਈ ਕਿਹਾ ਹੈ। ਉਨ੍ਹਾਂ ਕਿਹਾ, "ਸਾਡੀ ਤਰਜੀਹ ਇਮਾਰਤਾਂ ਦੇ ਮਲਬੇ ਹੇਠ ਫਸੇ ਲੋਕਾਂ ਨੂੰ ਬਚਾਉਣਾ ਅਤੇ ਹਸਪਤਾਲਾਂ ਵਿੱਚ ਪਹੁੰਚਾਉਣਾ ਹੈ।"



ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਗਾਜ਼ੀਅਨਟੇਪ ਤੋਂ ਕਰੀਬ 33 ਕਿਲੋਮੀਟਰ ਦੂਰ 18 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਦੇ ਝਟਕੇ ਸੂਬਿਆਂ 'ਚ ਮਹਿਸੂਸ ਕੀਤੇ ਗਏ। ਭੂਚਾਲ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੱਛਮੀ ਏਸ਼ੀਆ ਬਰਫੀਲੇ ਤੂਫਾਨ ਦੀ ਲਪੇਟ 'ਚ ਹੈ, ਜਿਸ ਦੇ ਵੀਰਵਾਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਤੁਰਕੀ ਵਿੱਚ 1999 ਵਿੱਚ ਆਏ ਸ਼ਕਤੀਸ਼ਾਲੀ ਭੂਚਾਲ ਵਿੱਚ ਲਗਭਗ 18,000 ਲੋਕ ਮਾਰੇ ਗਏ ਸਨ।

Story You May Like