The Summer News
×
Sunday, 28 April 2024

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਮਨਾਇਆ ਗਿਆ  ਬੜੀ ਧੂਮਧਾਮ ਨਾਲ 75ਵਾਂ ਸੁਤੰਤਰਤਾ ਦਿਵਸ

ਜੰਡਿਆਲਾ : ਜੰਡਿਆਲਾ ਗੁਰੂ ਤਰਨਾ ਦਲ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ 75ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਸਕੂਲ ਵਿੱਚ ਸੁਤੰਤਰਤਾ ਦਿਵਸ ਨਾਲ਼ ਸੰਬੰਧਿਤ ਵੱਖ ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੋਰਡ ਡੈਕੋਰੇਸ਼ਨ, ਪੋਸਟਰ ਮੇਕਿੰਗ, ਤਿਰੰਗਾ ਮੇਕਿੰਗ ਮੁਕਾਬਲੇ ਕਰਵਾਏ ਗਏ  ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।


ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ। ਇਸ ਦਿਨ ਸਾਡੀ ਗੁਲਾਮੀ ਦੀਆਂ ਜੰਜ਼ੀਰਾਂ ਟੁੱਟੀਆਂ ਸਨ ਅਤੇ ਅਸੀਂ ਅੰਗਰੇਜ਼ੀ ਸ਼ਾਸਨ ਤੋਂ ਅਜ਼ਾਦ ਹੋਏ ਸੀ ਅਤੇ ਇਸੇ ਦਿਨ 15 ਅਗਸਤ 1947 ਨੂੰ ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਭਾਰਤ ਦਾ ਕੌਮੀ ਝੰਡਾ ਲਹਿਰਾਇਆ ਸੀ। ਅਖੀਰ ਵਿੱਚ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਤਿਉਹਾਰ ਧਰਮ ਨਿਰਪੱਖ ਅਤੇ ਰਾਸ਼ਟਰੀ ਭਾਵਨਾ ਨਾਲ਼ ਮਨਾਇਆ ਜਾਂਦਾ ਹੈ ਅਤੇ ਦੇਸ਼ ਦੀ ਰੱਖਿਆ ਲਈ ਸਾਡੇ ਸਾਰੇ ਦੇਸ਼ ਵਾਸੀਆਂ ਨੂੰ ਆਪਣੇ ਨਿੱਜੀ ਸਵਾਰਥਾਂ ਦਾ ਤਿਆਗ ਕਰਕੇ ਸਦਾ ਏਕਤਾ ਭਾਈਚਾਰੇ ਨਾਲ ਰਹਿਣਾ ਚਾਹੀਦਾ ਹੈ।


Story You May Like